Breaking News
Home / ਕੈਨੇਡਾ / Front / ਜਲੰਧਰ ਦੀਆਂ ਦੋ ਭੈਣਾਂ ’ਤੇ ਅਮਰੀਕਾ ’ਚ ਹੋਈ ਫਾਈਰਿੰਗ ਦੌਰਾਨ ਇਕ ਦੀ ਮੌਤ

ਜਲੰਧਰ ਦੀਆਂ ਦੋ ਭੈਣਾਂ ’ਤੇ ਅਮਰੀਕਾ ’ਚ ਹੋਈ ਫਾਈਰਿੰਗ ਦੌਰਾਨ ਇਕ ਦੀ ਮੌਤ


ਨਕੋਦਰ ਨਿਵਾਸੀ ਆਰੋਪੀ ਨਿਊਜਰਸੀ ਤੋਂ ਗਿ੍ਰਫ਼ਤਾਰ
ਜਲੰਧਰ/ਬਿਊਰੋ ਨਿਊਜ਼ : ਅਮਰੀਕਾ ਦੇ ਨਿਊਜਰਸੀ ’ਚ ਜਲੰਧਰ ਦੀਆਂ ਰਹਿਣ ਵਾਲੀਆਂ ਦੋ ਭੈਣਾਂ ’ਤੇ ਇਕ ਨੌਜਵਾਨ ਵਲੋਂ ਗੋਲੀ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦੌਰਾਨ ਇਕ ਭੈਣ ਦੀ ਮੌਤ ਹੋ ਗਈ, ਜਦਕਿ ਦੂਜੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਵਾਰਦਾਤ ਨੂੰ ਅੰਜ਼ਾਮ ਦੇਣ ਵਾਲਾ ਨੌਜਵਾਨ ਵੀ ਜਲੰਧਰ ਜ਼ਿਲ੍ਹੇ ਦੇ ਨਕੋਦਰ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਜਿਸ ਦੀ ਪਛਾਣ ਗੌਰਵ ਗਿੱਲ ਵਾਸੀ ਪਿੰਡ ਹੁਸੈਨਪੁਰ ਵਜੋਂ ਹੋਈ ਹੈ। ਗੋਲੀਬਾਰੀ ਦੌਰਾਨ ਮਰਨ ਵਾਲੀ ਔਰਤ ਦੀ ਪਛਾਣ 29 ਸਾਲਾ ਜਸਵੀਰ ਕੌਰ ਵਾਸੀ ਨੂਰਮਹਿਲ ਵਜੋਂ ਹੋਈ ਹੈ। ਘਟਨਾ ਵਿਚ ਜਸਵੀਰ ਕੌਰ ਦੀ 20 ਸਾਲਾ ਭੈਣ ਜ਼ਖ਼ਮੀ ਹੋ ਗਈ, ਜਿਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਨ੍ਹਾਂ ਦਾ ਅਮਰੀਕਾ ’ਚ ਇਲਾਜ ਚੱਲ ਰਿਹਾ ਹੈ। ਪੁਲਿਸ ਨੇ ਮਾਮਲੇ ਦੇ ਮੁੱਖ ਦੋਸ਼ੀ ਨੂੰ ਗਿ੍ਰਫ਼ਤਾਰ ਕਰ ਲਿਆ ਹੈ। ਗੌਰਵ ਗਿੱਲ ਨੂੰ ਗੋਲੀ ਮਾਰਨ ਤੋਂ ਕੁਝ ਘੰਟੇ ਬਾਅਦ ਹੀ ਅਧਿਕਾਰੀਆਂ ਨੇ ਗਿ੍ਰਫ਼ਤਾਰ ਕਰ ਲਿਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਜਸਵੀਰ ਕੌਰ ਸ਼ਾਦੀਸ਼ੁਦਾ ਸੀ ਅਤੇ ਉਸ ਦਾ ਪਤੀ ਟਰੱਕ ਚਲਾਉਂਦਾ ਹੈ। ਗਿ੍ਰਫ਼ਤਾਰ ਮੁਲਜ਼ਮ ਗੌਰਵ ਅਤੇ 20 ਸਾਲਾ ਲੜਕੀ ਦੋਵੇਂ ਇਕ ਦੂਜੇ ਨੂੰ ਜਾਣਦੇ ਸਨ। ਦੋਵੇਂ ਅਮਰੀਕਾ ’ਚ ਸਨ, ਇਸ ਲਈ ਗੌਰਵ ਨੇ ਮੌਕਾ ਪਾ ਕੇ ਉਕਤ ਲੜਕੀ ’ਤੇ ਗੋਲੀਆਂ ਚਲਾ ਦਿੱਤੀਆਂ। ਜਾਣਕਾਰੀ ਅਨੁਸਾਰ ਹਮਲੇ ਤੋਂ ਬਾਅਦ ਦੋਸ਼ੀ ਨੂੰ ਪੁਲਿਸ ਨੇ ਉਸ ਦੇ ਘਰੋਂ ਗਿ੍ਰਫ਼ਤਾਰ ਕੀਤਾ ਸੀ। ਜਿਸ ਦਾ ਸੀ.ਸੀ.ਟੀ.ਵੀ. ਵੀ ਸਾਹਮਣੇ ਆਇਆ ਹੈ।

Check Also

ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਿੰਦਰ ਗੁਰੀ ’ਤੇ ਲੱਗੇ ਭਿ੍ਰਸ਼ਟਾਚਾਰ ਦੇ ਆਰੋਪ

ਘੱਟ ਕੀਮਤ ’ਤੇ ਸਰਕਾਰੀ ਜ਼ਮੀਨ ਦੀ ਕਰਵਾਈ ਨਿਲਾਮੀ ਚੰਡੀਗੜ੍ਹ/ਬਿਊਰੋ ਨਿਊਜ਼ : ਜ਼ਿਲ੍ਹਾ ਸ੍ਰੀ ਫਤਿਹਗੜ੍ਹ ਸਾਹਿਬ …