Breaking News
Home / ਕੈਨੇਡਾ / Front / ਮੁੱਖ ਮੰਤਰੀ ਭਗਵੰਤ ਮਾਨ ਪਰਿਵਾਰ ਨਾਲ ਜਲੰਧਰ ’ਚ ਰਹਿਣਗੇ ਕਿਰਾਏ ਦੇ ਮਕਾਨ ’ਚ

ਮੁੱਖ ਮੰਤਰੀ ਭਗਵੰਤ ਮਾਨ ਪਰਿਵਾਰ ਨਾਲ ਜਲੰਧਰ ’ਚ ਰਹਿਣਗੇ ਕਿਰਾਏ ਦੇ ਮਕਾਨ ’ਚ


ਜ਼ਿਮਨੀ ਚੋਣ ਦੇ ਮੱਦੇਨਜ਼ਰ ਸੀਐਮ ਮਾਨ ਨੇ ਲਿਆ ਫੈਸਲਾ
ਜਲੰਧਰ/ਬਿਊਰ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਪਰਿਵਾਰ ਦੇ ਨਾਲ ਹੁਣ ਜਲੰਧਰ ’ਚ ਕਿਰਾਏ ਦੇ ਮਕਾਨ ਵਿਚ ਰਹਿਣਗੇ। ਉਨ੍ਹਾਂ ਨੇ ਇਹ ਫੈਸਲਾ ਜਲੰਧਰ ਵੈਸਟ ਵਿਧਾਨ ਸਭਾ ’ਚ ਹੋਣ ਵਾਲੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਲਿਆ ਹੈ। ਧਿਆਨ ਰਹੇ ਕਿ ਜਲੰਧਰ ਵੈਸਟ ਸੀਟ ’ਤੇ ਜ਼ਿਮਨੀ ਚੋਣ ਲਈ ਆਉਂਦੀ 10 ਜੁਲਾਈ ਨੂੰ ਵੋਟਾਂ ਪਾਈਆਂ ਜਾਣਗੀਆਂ ਅਤੇ ਇਸ ਸੀਟ ਦਾ ਨਤੀਜਾ 13 ਜੁਲਾਈ ਨੂੰ ਆਵੇਗੀ। ਜਦਕਿ 21 ਜੂਨ ਨੂੰ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾਣਗੇ। ਇਸ ਸੀਟ ’ਤੇ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ‘ਆਪ’ ਦੀ ਟਿਕਟ ’ਤੇ ਸ਼ੀਤਲ ਅੰਗੁਰਾਲ ਨੇ ਚੋਣ ਲੜੀ ਸੀ ਅਤੇ ਉਨ੍ਹਾਂ ਨੂੰ ਜਿੱਤ ਹਾਸਲ ਹੋਈ ਸੀ। ਪਰ ਲੋਕ ਸਭਾ ਚੋਣਾਂ ਤੋਂ ਪਹਿਲਾਂ ਉਨ੍ਹਾਂ ਵਿਧਾਇਕੀ ਤੋਂ ਅਸਤੀਫ਼ਾ ਦੇ ਦਿੱਤਾ ਸੀ ਅਤੇ ਉਹ ਭਾਜਪਾ ਵਿਚ ਸ਼ਾਮਲ ਹੋ ਗਏ ਸਨ, ਜਿਸ ਕਾਰਨ ਇਹ ਸੀਟ ਖਾਲੀ ਹੋ ਗਈ ਸੀ ਅਤੇ ਹੁਣ ਇਥੇ ਹੁਣ ਜ਼ਿਮਨੀ ਚੋਣ ਹੋਣੀ ਹੈ। ਪੰਜਾਬ ’ਚ ਲੋਕ ਸਭਾ ਚੋਣਾਂ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੇ ਮਿਸ਼ਨ 13-0 ਦੇ ਫੇਲ੍ਹ ਹੋਣ ਕਾਰਨ ਹੁਣ ਆਮ ਆਦਮੀ ਪਾਰਟੀ ਦੀ ਸਾਖ ਦਾਅ ’ਤੇ ਲੱਗੀ ਹੋਈ ਹੈ। ਕਿਉਂਕਿ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਅੰਦਰ ਆਮ ਆਦਮੀ ਪਾਰਟੀ ਨੂੰ ਸਿਰਫ਼ 3 ਸੀਟਾਂ ਹੀ ਮਿਲੀਆਂ ਹਨ। ਜਲੰਧਰ ਵੈਸਟ ਸੀਟ ਨੂੰ ਜਿੱਤ ਕੇ ਮੁੱਖ ਮੰਤਰੀ ਭਗਵੰਤ ਮਾਨ ਆਮ ਆਦਮੀ ਪਾਰਟੀ ਦੀ ਸਾਖ ’ਚ ਸੁਧਾਰ ਕਰਨਾ ਚਾਹੁੰਦੇ ਹਨ ਅਤੇ ਉਨ੍ਹਾਂ ਨੇ ਹੁਣ ਤੋਂ ਜਲੰਧਰ ’ਚ ਡੇਰਾ ਲਗਾਉਣ ਦਾ ਫੈਸਲਾ ਕਰ ਲਿਆ ਹੈ।

Check Also

ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਿੰਦਰ ਗੁਰੀ ’ਤੇ ਲੱਗੇ ਭਿ੍ਰਸ਼ਟਾਚਾਰ ਦੇ ਆਰੋਪ

ਘੱਟ ਕੀਮਤ ’ਤੇ ਸਰਕਾਰੀ ਜ਼ਮੀਨ ਦੀ ਕਰਵਾਈ ਨਿਲਾਮੀ ਚੰਡੀਗੜ੍ਹ/ਬਿਊਰੋ ਨਿਊਜ਼ : ਜ਼ਿਲ੍ਹਾ ਸ੍ਰੀ ਫਤਿਹਗੜ੍ਹ ਸਾਹਿਬ …