Breaking News
Home / ਕੈਨੇਡਾ / Front / ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ‘ਆਪ’ ’ਤੇ ਬਦਲਾਖੋਰੀ ਦੀ ਰਾਜਨੀਤੀ ਕਰਨ ਦਾ ਲਗਾਇਆ ਆਰੋਪ

ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ‘ਆਪ’ ’ਤੇ ਬਦਲਾਖੋਰੀ ਦੀ ਰਾਜਨੀਤੀ ਕਰਨ ਦਾ ਲਗਾਇਆ ਆਰੋਪ


ਕਿਹਾ : ਸ਼ੀਤਲ ਅੰਗੁਰਾਲ ਨੂੰ ਭਾਜਪਾ ਉਮੀਦਵਾਰ ਐਲਾਨਣ ’ਤੇ ਕੇਸ ਹੋਵੇਗਾ ਦਰਜ
ਜਲੰਧਰ/ਬਿਊਰੋ ਨਿਊਜ਼ : ਜਲੰਧਰ ਵੈਸਟ ਦੀ ਜ਼ਿਮਨੀ ਚੋਣ ਨੂੰ ਲੈ ਕੇ ਰਾਜਨੀਤੀ ਤੇਜ਼ ਹੋ ਗਈ ਪ੍ਰੰਤੂ ਕਿਸੇ ਵੀ ਰਾਜਨੀਤਿਕ ਪਾਰਟੀ ਵੱਲੋਂ ਹਾਲੇ ਤੱਕ ਆਪਣੇ ਉਮੀਦਵਾਰ ਸਬੰਧੀ ਐਲਾਨ ਨਹੀਂ ਕੀਤਾ ਗਿਆ। ਇਸੇ ਦੌਰਾਨ ਜਲੰਧਰ ਤੋਂ ਸਾਬਕਾ ਸੰਸਦ ਮੈਂਬਰ ਰਹੇ ਸੁਸ਼ੀਲ ਰਿੰਕੂ ਨੇ ਸੰਕੇਤ ਦਿੱਤੇ ਹਨ ਕਿ ਭਾਰਤੀ ਜਨਤਾ ਪਾਰਟੀ ਜਲੰਧਰ ਵੈਸਟ ਹਲਕੇ ਤੋਂ ਸ਼ੀਤਲ ਅੰਗੁਰਾਲ ਨੂੰ ਆਪਣਾ ਉਮੀਦਵਾਰ ਬਣਾਏਗੀ। ਰਿੰਕੂ ਨੇ ਕਿਹਾ ਕਿ ਸ਼ੀਤਲ ਅੰਗੁਰਾਲ ਨੂੰ ਉਮੀਦਵਾਰ ਐਲਾਨੇ ਜਾਣ ਮਗਰੋਂ ਉਸ ਨੂੰ ਪੰਜਾਬ ਸਰਕਾਰ ਵੱਲੋਂ ਕਿਸੇ ਵੀ ਮਾਮਲੇ ’ਚ ਨਾਮਜ਼ਦ ਕੀਤਾ ਜਾ ਸਕਦਾ ਹੈ। ਸ਼ੀਤਲ ਅੰਗੁਰਾਲ ਵੱਲੋਂ ‘ਆਪ’ ਨੂੰ ਛੱਡੇ ਜਾਣ ਤੋਂ ਬਾਅਦ ਲਗਾਤਾਰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਜਦੋਂ ਤੱਕ ਸ਼ੀਤਲ ਅੰਗੁਰਾਲ ਆਮ ਆਦਮੀ ਪਾਰਟੀ ’ਚ ਰਹੇ ਉਦੋਂ ਤੱਕ ਉਸ ਵੱਲ ਕਿਸੇ ਨੇ ਉਂਗਲੀ ਤੱਕ ਨਹੀਂ ਕੀਤੀ ਪ੍ਰੰਤੂ ਜਦੋਂ ਤੋਂ ਉਨ੍ਹਾਂ ਨੇ ਭਾਜਪਾ ਜੁਆਇਨ ਕੀਤੀ ਹੈ, ਉਸ ’ਤੇ ਕੇਸ ਦਰਜ ਕਰਨ ਦੀ ਚਰਚਾ ਚੱਲ ਹੈ। ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ’ਤੇ ਬਦਲਾਖੋਰੀ ਦੀ ਰਾਜਨੀਤੀ ਕਰਨ ਦਾ ਵੀ ਆਰੋਪ ਲਗਾਇਆ।

Check Also

ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਿੰਦਰ ਗੁਰੀ ’ਤੇ ਲੱਗੇ ਭਿ੍ਰਸ਼ਟਾਚਾਰ ਦੇ ਆਰੋਪ

ਘੱਟ ਕੀਮਤ ’ਤੇ ਸਰਕਾਰੀ ਜ਼ਮੀਨ ਦੀ ਕਰਵਾਈ ਨਿਲਾਮੀ ਚੰਡੀਗੜ੍ਹ/ਬਿਊਰੋ ਨਿਊਜ਼ : ਜ਼ਿਲ੍ਹਾ ਸ੍ਰੀ ਫਤਿਹਗੜ੍ਹ ਸਾਹਿਬ …