ਕਿਹਾ : ਹੁਸ਼ਿਆਰਪੁਰ ਦੇ ਨਤੀਜੇ ਸਾਡੀ ਉਮੀਦ ਅਨੁਸਾਰ ਨਹੀਂ ਆਏ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ’ਚ ਅੱਜ ਚੰਡੀਗੜ੍ਹ ਵਿਖੇ ਲੋਕ ਸਭਾ ਚੋਣਾਂ ਦੌਰਾਨ ਸਾਰੀਆਂ ਸੀਟਾਂ ’ਤੇ ਮਿਲੀ ਹਾਰ ਦੀ ਸਮੀਖਿਆ ਕੀਤੀ ਗਈ। ਇਸ ਦੌਰਾਨ ਸੁਨੀਲ ਜਾਖੜ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੇ ਇਸ ਵਾਰ ਪੰਜਾਬ ਅੰਦਰ ਬਹੁਤ ਵਧੀਆ ਪ੍ਰਦਰਸ਼ਨ ਕੀਤਾ। ਪਰ ਸਾਡੀ ਲਈ ਬਿਹਤਰ ਪ੍ਰਦਰਸ਼ਨ ਕਰਨਾ ਕਾਫੀ ਨਹੀਂ ਹੈ। ਉਨ੍ਹਾਂ ਕਿਹਾ ਕਿ ਵੋਟ ਪ੍ਰਤੀਸ਼ਤ ਵਧਣ ’ਤੇ ਅਸੀਂ ਪੰਜਾਬ ਦੇ ਲੋਕਾਂ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕਰਦੇ ਹਾਂ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਲੋਕ ਸਭਾ ਸੀਟ ਦੇ ਨਤੀਜੇ ਸਾਡੀ ਉਮੀਦ ਮੁਤਾਬਿਕ ਨਹੀਂ ਆਏ। ਸੁਨੀਲ ਜਾਖੜ ਨੇ ਦੱਸਿਆ ਕਿ ਭਾਜਪਾ ਨੂੰ 23 ਹਲਕਿਆਂ ’ਚ ਲੀਡ ਮਿਲੇ ਜਿੱਥੋਂ ਦੇ ਮੰਡਲ ਪ੍ਰਧਾਨਾਂ ਨੂੰ ਸਰਟੀਫਿਕੇਟ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਭਾਜਪਾ ਖਿਲਾਫ਼ ਜੋ ਮਾਹੌਲ ਬਣਾਇਆ ਗਿਆ ਸੀ ਪਰ ਫਿਰ ਵੀ ਹਰ ਜਗ੍ਹਾ ’ਤੇ ਵਰਕਰਾਂ ਨੇ ਬੂਥ ਲਗਾਏ ਜੋ ਕਿ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਭਾਜਪਾ ਲਈ ਅੰਮਿ੍ਰਤਸਰ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਸੀਟ ਬਹੁਤ ਅਹਿਮ ਸੀ ਪ੍ਰੰਤੂ ਉਥੇ ਅਸੀਂ ਚੰਗਾ ਪ੍ਰਦਰਸ਼ਨ ਨਹੀਂ ਕੀਤਾ। ਸੁਨੀਲ ਜਾਖੜ ਨੇ ਰਵਨੀਤ ਬਿੱਟੂ ਨੂੰ ਕੇਂਦਰ ਵਿਚ ਮੰਤਰੀ ਬਣਾਉਣ ’ਤੇ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਹੁਣ ਰਨਵੀਤ ਬਿੱਟੂ ਵੱਲੋਂ ਸਦਨ ਪੰਜਾਬ ਦੇ ਹਰ ਮੁੱਦੇ ਨੂੰ ਚੁੱਕਿਆ ਜਾਵੇਗਾ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਮੰਚ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਕੀਤੀ ਤਾਰੀਫ਼
ਕਿਹਾ : ਰਾਜਪਾਲ ਦੇ ਚੰਗੇ ਤਜ਼ਰਬੇ ਦਾ ਸਾਡੀ ਸਰਕਾਰ ਨੂੰ ਮਿਲ ਰਿਹਾ ਹੈ ਫਾਇਦਾ ਚੰਡੀਗੜ੍ਹ/ਬਿਊਰੋ …