Breaking News
Home / ਕੈਨੇਡਾ / Front / ਗੁਜਰਾਤ ਤੋਂ ਪੰਜਾਬ ’ਚ ਸਪਲਾਈ ਹੋ ਰਿਹਾ ਹੈ ਨਸ਼ਾ : ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਆਰੋਪ

ਗੁਜਰਾਤ ਤੋਂ ਪੰਜਾਬ ’ਚ ਸਪਲਾਈ ਹੋ ਰਿਹਾ ਹੈ ਨਸ਼ਾ : ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਆਰੋਪ

ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਆਰੋਪ ਲਗਾਉਂਦਿਆਂ ਕਿਹਾ ਕਿ ਗੁਜਰਾਤ ਤੋਂ ਪੰਜਾਬ ਵਿਚ ਨਸ਼ਾ ਸਪਲਾਈ ਹੋ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨਸ਼ਿਆਂ ਦੀ ਅਲਾਮਤ ਨੂੰ ਖਤਮ ਕਰਨ ਲਈ ਨਵੇਂ ਕਦਮ ਚੁੱਕ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਚੋਣ ਜ਼ਾਬਤਾ ਹੁਣ ਖਤਮ ਹੋ ਗਿਆ ਹੈ ਅਤੇ ਸੂਬਾ ਸਰਕਾਰ ਪੁਲਿਸ ਅਧਿਕਾਰੀਆਂ ਤੇ ਤਸਕਰਾਂ ਵਿਚਾਲੇ ਗੱਠਜੋੜ ਖਿਲਾਫ ਕਾਰਵਾਈ ਲਈ ਤਿਆਰ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਨਸ਼ੇ ਗੁਜਰਾਤ ਤੋਂ ਪੰਜਾਬ ਵਿੱਚ ਆਉਂਦੇ ਹਨ ਪਰ ਇਸ ਮਾਮਲੇ ’ਚ ਪੰਜਾਬ ਸੂਬੇ ਨੂੰ ਬਦਨਾਮ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਅੱਜ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਐੱਸਐੱਸਪੀਜ਼ ਅਤੇ ਹੋਰ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਚੰਡੀਗੜ੍ਹ ਵਿਚ ਕੀਤੀ ਮੀਟਿੰਗ ਤੋਂ ਬਾਅਦ ਮੀਡੀਆ ਨੂੰ ਦੱਸਿਆ ਕਿ ਜੇ ਕੋਈ ਵੀ ਪੁਲਿਸ ਅਧਿਕਾਰੀ ਨਸ਼ੇ ਦੇ ਨਾਜਾਇਜ਼ ਕਾਰੋਬਾਰ ਵਿੱਚ ਸ਼ਾਮਲ ਨਿਕਲਿਆ ਤਾਂ ਉਸ ਨੂੰ ਤੁਰੰਤ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਜਾਵੇਗਾ।

Check Also

ਮੁੱਖ ਮੰਤਰੀ ਭਗਵੰਤ ਮਾਨ ਨੇ ਬਡਰੁੱਖਾਂ ਪਹੁੰਚ ਦਿੱਤੀ ਮਹਾਰਾਜਾ ਰਣਜੀਤ ਸਿੰਘ ਨੂੰ ਸ਼ਰਧਾਂਜਲੀ

ਸ਼ੋ੍ਰਮਣੀ ਅਕਾਲੀ ਦਲ ’ਤੇ ਵੀ ਕਸਿਆ ਤੰਜ ਸੰਗਰੂਰ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਅੱਜ …