Breaking News
Home / ਕੈਨੇਡਾ / Front / ਸੁਨੀਲ ਜਾਖੜ ਨੇ ਬਿਜਲੀ ਦੇ ਮੁੱਦੇ ’ਤੇ ਘੇਰੀ ਪੰਜਾਬ ਸਰਕਾਰ

ਸੁਨੀਲ ਜਾਖੜ ਨੇ ਬਿਜਲੀ ਦੇ ਮੁੱਦੇ ’ਤੇ ਘੇਰੀ ਪੰਜਾਬ ਸਰਕਾਰ


ਕਿਹਾ : ਬਿਜਲੀ ਦੀ ਵਧਦੀ ਮੰਗ ਨਾਲ ਗਰਿੱਡ ਫੇਲ੍ਹ ਹੋਣ ਦਾ ਬਣਿਆ ਖਤਰਾ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਬਿਜਲੀ ਦੇ ਮੁੱਦੇ ’ਤੇ ਪੰਜਾਬ ਸਰਕਾਰ ਨੂੰ ਘੇਰਦਿਆਂ ਸ਼ੋਸ਼ਲ ਮੀਡੀਆ ’ਤੇ ਇਕ ਪੋਸਟ ਪਾਈ ਹੈ। ਸ਼ੋਸ਼ਲ ਮੀਡੀਆ ’ਤੇ ਜਾਖੜ ਨੇ ਲਿਖਿਆ ਕਿ ਪੰਜਾਬ ’ਚ ਬਿਜਲੀ ਦੀ ਮੰਗ ਵਧ ਕੇ 16000 ਮੈਗਾਵਾਟ ਤੋਂ ਉਪਰ ਚਲੀ ਗਈ ਹੈ। ਪੰਜਾਬ ’ਚ ਇਸ ਸਮੇਂ ਝੋਨੇ ਦੀ ਲਵਾਈ ਦਾ ਸੀਜਨ ਚੱਲ ਰਿਹਾ ਹੈ, ਜਿਸ ਕਾਰਨ ਬਿਜਲੀ ਦੀ ਖਪਤ ਵਧ ਗਈ ਹੈ। ਬੀਤੇ ਸਾਲ ਦੀ ਤੁਲਨਾ ’ਚ ਇਹ ਮੰਗ ਕਾਫ਼ੀ ਜ਼ਿਆਦਾ ਵਧ ਗਈ ਹੈ। ਉਨ੍ਹਾਂ ਦੱਸਿਆ ਕਿ ਲੰਘੇ ਸਾਲ ਜੂਨ ਮਹੀਨੇ ’ਚ ਬਿਜਲੀ ਦੀ ਮੰਗ 11309 ਮੈਗਾਵਾਟ ਸੀ ਜਦਕਿ ਇਸ ਵਾਰ ਇਹ ਵਧ ਕੇ 15775 ਤੱਕ ਪਹੁੰਚ ਗਈ ਹੈ। ਇਹ ਤਾਂ ਸਿਰਫ਼ ਇਕ ਚਿਤਾਵਨੀ ਹੈ ਕਿ ਅਸੀਂ ਸੁਚੇਤ ਹੋ ਜਾਈਏ। ਬਿਜਲੀ ਦੀ ਮੰਗ ਵਧਣ ਕਾਰਨ ਗਰਿੱਡ ਫੇਲ੍ਹ ਹੋਣ ਦਾ ਖਤਰਾ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਬਿਜਲੀ ਦੀ ਮੰਗ ਤੋਂ ਬਾਅਦ ਅਗਲੀ ਵਾਰੀ ਪਾਣੀ ਦੀ ਹੈ। ਜੇਕਰ ਅਸੀਂ ਅੱਜ ਵੀ ਨਾ ਸੰਭਲੇ ਤਾਂ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਦੇ ਪੱਤਣਾਂ ਤੋਂ ਪਾਣੀ ਵੀ ਖਤਮ ਹੋ ਜਾਵੇਗਾ। ਜਾਖੜ ਨੇ ਕਿਹਾ ਕਿ ਸਾਨੂੰ ਫਸਲੀ ਵਿਭਿੰਨਤਾ ਬਾਰੇ ਸੋਚਣਾ ਚਾਹੀਦਾ ਹੈ। ਆਓ ਅਸੀਂ ਸਭ ਮਿਲ ਫਸਲੀ ਵਿਭਿੰਨਤਾ ਬਾਰੇ ਸੋਚੀਏ ਤਾਂ ਜੋ ਪੰਜਾਬ ਨੂੰ ਬਚਾਇਆ ਜਾ ਸਕੇ।

Check Also

ਆਈਪੀਐੱਲ ਪ੍ਰੀਮੀਅਰ ਲੀਗ ਲਈ ਲਖਨਊ ਸੁਪਰ ਜਾਇੰਟਸ ਨੇ ਰਿਸ਼ਭ ਪੰਤ ਦੀ ਲਗਾਈ 27 ਕਰੋੜ ਰੁਪਏ ਬੋਲੀ

ਸ਼੍ਰੇਅਸ ਅਈਅਰ ’ਤੇ ਲੱਗੀ 26.75 ਕਰੋੜ ਰੁਪਏ ਦੀ ਬੋਲੀ ਸਾਊਦੀ ਅਰਬ/ਬਿਊਰੋ ਨਿਊਜ਼ : ਭਾਰਤੀ ਕਿ੍ਰਕਟ …