Breaking News
Home / ਕੈਨੇਡਾ / Front / ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਾਲੰਦਾ ਯੂਨੀਵਰਸਿਟੀ ਦੇ ਨਵੇਂ ਕੈਂਪਸ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਾਲੰਦਾ ਯੂਨੀਵਰਸਿਟੀ ਦੇ ਨਵੇਂ ਕੈਂਪਸ ਦਾ ਕੀਤਾ ਉਦਘਾਟਨ


ਯੂਨੀਵਰਸਿਟੀ ਦੇ 1600 ਸਾਲ ਪੁਰਾਣੇ ਖੰਡਰ ਦਾ ਵੀ ਕੀਤਾ ਦੌਰਾ
ਨਾਲੰਦਾ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਬਿਹਾਰ ਸਥਿਤ ਨਾਲੰਦਾ ਯੂਨੀਵਰਸਿਟੀ ਵਿਖੇ ਪਹੁੰਚੇ। ਜਿੱਥੇ ਉਨ੍ਹਾਂ ਸਭ ਤੋਂ ਪਹਿਲਾਂ 1600 ਸਾਲ ਪੁਰਾਣੀ ਨਾਲੰਦਾ ਯੂਨੀਵਰਸਿਟੀ ਦੇ ਖੰਡਰ ਦਾ ਦੌਰਾ ਕੀਤਾ ਅਤੇ ਇਥੇ ਇਕ ਮਹਿਲਾ ਗਾਈਡ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਾਲੰਦਾ ਯੂਨੀਵਰਸਿਟੀ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਾਲੰਦਾ ਯੂਨੀਵਰਸਿਟੀ ਦੇ ਨਵੇਂ ਕੈਂਪਸ ਦਾ ਉਦਘਾਟਨ ਕੀਤਾ ਅਤੇ ਉਨ੍ਹਾਂ ਯੂਨੀਵਸਿਟੀ ਦੇ ਨਵੇਂ ਕੈਂਪਸ ’ਚ ਇਕ ਪੌਦਾ ਵੀ ਲਗਾਇਆ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਦੇ ਨਾਲ ਵਿਦੇਸ਼ ਮੰਤਰੀ ਐਸ ਜੈਸ਼ੰਕਰ, ਬਿਹਾਰ ਦੇ ਰਾਜਪਾਲ ਰਾਜੇਂਦਰ ਵਿਸ਼ਵਨਾਥ, ਬਿਹਾਰ ਦੇ ਮੁੱਖ ਮੰਤਰੀ ਨੀਤਿਸ਼ ਕੁਮਾਰ ਸਮੇਤ ਕਈ ਦੇਸ਼ਾਂ ਦੇ ਰਾਜਦੂਤ ਅਤੇ ਸੂਬਾ ਸਰਕਾਰ ਦੇ ਕਈ ਮੰਤਰੀ ਵੀ ਮੌਜੂਦ ਸਨ। ਨਾਲੰਦਾ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋਫੈਸਰ ਅਭੈ ਕੁਮਾਰ ਸਿੰਘ ਨੇ ਨਾਲੰਦਾ ਯੂਨੀਵਰਸਿਟੀ ਦੇ ਨਵੇਂ ਕੈਂਪਸ ਦੇ ਉਦਘਾਟਨ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਧਾਈ ਦਿੱਤੀ। ਜ਼ਿਕਰਯੋਗ ਹੈ ਕਿ ਨਾਲੰਦਾ ਯੂਨੀਵਰਸਿਟੀ ’ਚ ਇਸ ਸਮੇਂ 17 ਦੇਸ਼ਾਂ ਦੇ 400 ਵਿਦਿਆਰਥੀ ਪੜ੍ਹ ਰਹੇ ਹਨ।

Check Also

ਫੌਜ ਮੁਖੀ ਜਨਰਲ ਦਿਵੇਦੀ ਤਿੰਨੋਂ ਸੈਨਾਵਾਂ ’ਚ ਤਾਲਮੇਲ ਬਣਾਉਣ ਨੂੰ ਦੇਣਗੇ ਤਰਜੀਹ

ਕਿਹਾ : ਭਾਰਤੀ ਫੌਜ ਸਾਰੀਆਂ ਚੁਣੌਤੀਆਂ ਦਾ ਮੁਕਾਬਲਾ ਕਰਨ ਲਈ ਤਿਆਰ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ …