ਕਮੇਟੀ ਵੱਲੋਂ ਹੀ ਉਮੀਦਵਾਰ ਦੇ ਨਾਂ ਦੀ ਕੀਤੀ ਜਾਵੇਗੀ ਸਿਫਾਰਸ਼
ਜਲੰਧਰ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਨੇ ਜਲੰਧਰ ਜ਼ਿਮਨੀ ਚੋਣ ਦੇ ਲਈ ਉਮੀਦਵਾਰ ਦੇ ਨਾਂ ਦੀ ਸਿਫਾਰਸ਼ ਕਰਨ ਲਈ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਇਸ ਕਮੇਟੀ ਵਿਚ ਬੀਬੀ ਜਗੀਰ ਕੌਰ, ਜਥੇਦਾਰ ਗੁਰਪ੍ਰਤਾਪ ਸਿੰਘ ਬਡਾਲਾ ਅਤੇ ਡਾ. ਸੁਖਵਿੰਦਰ ਸਿੰਘ ਸੁੱਖੀ ਦਾ ਨਾਮ ਸ਼ਾਮਲ ਹੈ। ਇਸ ਤਿੰਨ ਮੈਂਬਰੀ ਕਮੇਟੀ ਵੱਲੋਂ ਹੀ ਜ਼ਿਮਨੀ ਚੋਣ ਦੀ ਸਾਰੀ ਮੁਹਿੰਮ ਦੀ ਨਿਗਰਾਨੀ ਕੀਤੀ ਜਾਵੇਗੀ। ਜਲੰਧਰ ਜ਼ਿਮਨੀ ਚੋਣ ਲਈ ਭਾਰਤੀ ਜਨਤਾ ਪਾਰਟੀ ਨੇ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਜਦਕਿ ਆਮ ਆਦਮੀ ਪਾਰਟੀ ਨੇ ਮਹਿੰਦਰ ਭਗਤ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ। ਕਾਂਗਰਸ ਪਾਰਟੀ ਵੱਲੋਂ ਵੀ ਅੱਜ ਬੁੱਧਵਾਰ ਨੂੰ ਆਪਣੇ ਉਮੀਦਵਾਰ ਸਬੰਧੀ ਐਲਾਨ ਕੀਤੇ ਜਾਣ ਦੀ ਸੰਭਾਵਨਾ ਹੈ ਜਦਕਿ ਬਹੁਜਨ ਸਮਾਜ ਪਾਰਟੀ ਵੱਲੋਂ ਵੀ ਜ਼ਿਮਨੀ ਚੋਣ ਸਬੰਧੀ ਲਖਨਊ ’ਚ ਮੀਟਿੰਗ ਕੀਤੀ ਜਾ ਰਹੀ ਹੈ। ਹੁਣ ਦੇਖਣਾ ਇਹ ਹੈ ਕਿ ਸ਼ੋ੍ਰਮਣੀ ਅਕਾਲੀ ਦਲ ਵੱਲੋਂ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਕਿਸ ਉਮੀਦਵਾਰ ਦੇ ਨਾਂ ਦੀ ਸਿਫਾਰਸ਼ ਪਾਰਟੀ ਪ੍ਰਧਾਨ ਨੂੰ ਕਰਦੀ ਹੈ। ਧਿਆਨ ਰਹੇ ਜਲੰਧਰ ਜ਼ਿਮਨੀ ਚੋਣ ਲਈ ਆਉਂਦੀ 10 ਜੁਲਾਈ ਨੂੰ ਵੋਟਾਂ ਪਾਈਆਂ ਜਾਣਗੀਆਂ ਅਤੇ ਇਸ ਦਾ ਨਤੀਜਾ 13 ਜੁਲਾਈ ਨੂੰ ਐਲਾਨਿਆ ਜਾਵੇਗਾ।
Check Also
ਸੰਵਿਧਾਨ ਦਿਵਸ ਮੌਕੇ ਰਾਸ਼ਟਰਪਤੀ ਨੇ ਸੰਸਦ ਦੇ ਸਾਂਝੇ ਸਦਨ ਨੂੰ ਕੀਤਾ ਸੰਬੋਧਨ
ਇਕ ਵਿਸ਼ੇਸ਼ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਮੰਗਲਵਾਰ ਨੂੰ …