Breaking News
Home / ਕੈਨੇਡਾ / Front / ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਤਰਲੋਚਨ ਸਿੰਘ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਤਰਲੋਚਨ ਸਿੰਘ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

ਕਿਹਾ : ਸ਼ਹੀਦ ਦੇ ਪਰਿਵਾਰ ਨਾਲ ਹਮੇਸ਼ਾ ਖੜ੍ਹੀ ਰਹੇਗੀ ਪੰਜਾਬ ਸਰਕਾਰ
ਸੁਨਾਮ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਅੱਜ ਸੁਨਾਮ ਸਥਿਤ ਸ਼ਹੀਦ ਤਰਲੋਚਨ ਸਿੰਘ ਦੇ ਘਰ ਪਹੁੰਚੇ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਸ਼ਹੀਦ ਤਰਲੋਚਨ ਸਿੰਘ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੀ ਆਰਥਿਕ ਸਹਾਇਤਾ ਦਾ ਚੈਕ ਵੀ ਸੌਂਪਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸ਼ਹੀਦ ਦੇ ਪਰਿਵਾਰ ਨਾਲ ਪੰਜਾਬ ਸਰਕਾਰ ਹਮੇਸ਼ਾ ਖੜ੍ਹੀ ਰਹੇਗੀ ਤਾਂ ਜੋ ਸ਼ਹੀਦ ਦੇ ਪਰਿਵਾਰਕ ਮੈਂਬਰਾਂ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ। ਜ਼ਿਕਰਯੋਗ ਹੈ ਕਿ ਲੰਘੇ ਦਿਨੀਂ ਪੰਜਾਬ ਦੇ ਤਿੰਨ ਜਵਾਨ ਸ਼ਹੀਦ ਹੋ ਗਏ ਸਨ ਜਿਨ੍ਹਾਂ ’ਚ ਸ਼ਹੀਦ ਤਰਲੋਚਨ ਸਿੰਘ, ਸ਼ਹੀਦ ਸੁਰਿੰਦਰ ਸਿੰਘ ਅਤੇ ਸ਼ਹੀਦ ਹਰਸਿਮਰਨ ਸਿੰਘ ਦਾ ਨਾਮ ਸ਼ਾਮਲ ਸੀ। ਲੋਕ ਸਭਾ ਚੋਣਾਂ ਦੇ ਚਲਦਿਆਂ ਮਾਰਚ ਮਹੀਨੇ ਤੋਂ ਲੈ ਕੇ 6 ਜੂਨ ਤੱਕ ਸੂਬੇ ’ਚ ਚੋਣ ਜਾਬਤਾ ਲੱਗਿਆ ਹੋਇਆ ਸੀ। ਜਿਸ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਨਹੀਂ ਕਰ ਸਕੇ ਸਨ ਅਤੇ ਨਾ ਹੀ ਉਨ੍ਹਾਂ ਨੂੰ ਦਿੱਤੀ ਜਾਣ ਵਾਲੀ ਸਹਾਇਤਾ ਰਾਸ਼ੀ ਦੇ ਸਕੇ ਸਨ। ਚੋਣ ਜਾਬਤਾ ਹਟਦਿਆਂ ਹੀ ਮੁੱਖ ਮੰਤਰੀ ਮਾਨ ਨੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਮਿਲਣ ਸ਼ੁਰੂ ਕੀਤਾ। ਇਸ ਤੋਂ ਪਹਿਲਾਂ ਸੀਐਮ ਮਾਨ ਮੰਗਲਵਾਰ ਨੂੰ ਸੰਗਰੂਰ ਸਥਿਤ ਸ਼ਹੀਦ ਸੁਰਿੰਦਰ ਸਿੰਘ ਦੇ ਘਰ ਪਹੁੰਚੇ ਸਨ।

Check Also

ਭਾਜਪਾ ਆਗੂ ਲਾਲ ਕ੍ਰਿਸ਼ਨ ਅਡਵਾਨੀ ਦੀ ਸਿਹਤ ਹੋਈ ਖਰਾਬ

ਇਲਾਜ ਲਈ ਦਿੱਲੀ ਦੇ ਏਮਸ ਹਸਪਤਾਲ ਵਿਚ ਕਰਵਾਇਆ ਗਿਆ ਭਰਤੀ ਨਵੀਂ ਦਿੱਲੀ/ਬਿਊਰੋ ਨਿਊਜ਼ : ਦੇਸ਼ …