ਕੇਜਰੀਵਾਲ ਦੇ ਵਕੀਲ ਨੇ ਹਿਰਾਸਤ ਵਧਾਉਣ ਦਾ ਕੀਤਾ ਵਿਰੋਧ
ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਸ਼ਰਾਬ ਨੀਤੀ ਅਤੇ ਮਨੀ ਲਾਂਡਰਿੰਗ ਦੇ ਮਾਮਲੇ ’ਚ ਦਿੱਲੀ ਦੀ ਤਿਹਾੜ ਜੇਲ੍ਹ ’ਚ ਬੰਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 3 ਜੁਲਾਈ ਤੱਕ ਵਧਾ ਦਿੱਤੀ ਗਈ ਹੈ। ਕੇਜਰੀਵਾਲ ਦੀ ਨਿਆਂਇਕ ਹਿਰਾਸਤ ਅੱਜ ਬੁੱਧਵਾਰ 19 ਜੂਨ ਨੂੰ ਖਤਮ ਹੋ ਰਹੀ ਸੀ, ਜਿਸ ਦੇ ਚਲਦਿਆਂ ਕੇਜਰੀਵਾਲ ਨੂੰ ਵੀਡੀਓ ਕਾਨਫਰੰਸਿੰਗ ਜਰੀਏ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਵਿਚ ਪੇਸ਼ ਕੀਤਾ ਗਿਆ। ਸੁਣਵਾਈ ਦੌਰਾਨ ਅਰਵਿੰਦ ਕੇਜਰੀਵਾਲ ਦੇ ਵਕੀਲ ਨੇ ਨਿਆਂਇਕ ਹਿਰਾਸਤ ਵਧਾਉਣ ਦਾ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਈਡੀ ਕੋਲ ਅਜਿਹਾ ਕੋਈ ਤਰਕ ਨਹੀਂ, ਜਿਸ ਦੇ ਆਧਾਰ ’ਤੇ ਨਿਆਂਇਕ ਹਿਰਾਸਤ ਵਧਾਈ ਜਾ ਸਕੇ। ਜ਼ਿਕਰਯੋਗ ਹੈ ਕਿ ਅਰਵਿੰਦ ਕੇਜਰੀਵਾਲ ਨੂੰ ਲੰਘੀ 21 ਮਾਰਚ ਨੂੰ ਗਿ੍ਰਫ਼ਤਾਰ ਕਰਨ ਤੋਂ ਬਾਅਦ 1 ਅਪ੍ਰੈਲ ਨੂੰ ਤਿਹਾੜ ਜੇਲ੍ਹ ਭੇਜ ਦਿੱਤਾ ਗਿਆ ਸੀ। ਸੁਪਰੀਮ ਕੋਰਟ ਨੇ 10 ਮਈ ਨੂੰ ਅਰਵਿੰਦ ਕੇਜਰੀਵਾਲ ਨੂੰ 21 ਦਿਨ ਦੀ ਜ਼ਮਾਨਤ ਦਿੱਤੀ ਸੀ। 21 ਦਿਨ ਜੇਲ੍ਹ ਤੋਂ ਬਾਹਰ ਰਹਿਣ ਤੋਂ ਮਗਰੋਂ ਅਰਵਿੰਦ ਕੇਜਰੀਵਾਲ ਨੇ 2 ਜੂਨ ਨੂੰ ਤਿਹਾੜ ਜੇਲ੍ਹ ’ਚ ਆਤਮ ਸਮਰਪਣ ਕਰ ਦਿੱਤਾ ਸੀ।
Check Also
ਸ਼ੋ੍ਰਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 12 ਅਪ੍ਰੈਲ ਨੂੰ ਹੋਵੇਗੀ
ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੀ ਮੌਜੂਦਾ ਕਾਰਜਕਾਰੀ …