![](https://parvasinewspaper.com/wp-content/uploads/2024/06/Amritpal-Singh.jpg)
ਅਸਾਮ ਦੀ ਡਿਬਰੂਗੜ੍ਹ ਜੇਲ੍ਹ ’ਚ ਹੈ ਅੰਮਿ੍ਰਤਪਾਲ ਸਿੰਘ
ਨਵੀਂ ਦਿੱਲੀ/ਬਿਊਰੋ ਨਿਊਜ਼
ਅਸਾਮ ਦੀ ਡਿਬਰੂਗੜ੍ਹ ਜੇਲ੍ਹ ’ਚ ਬੰਦ ‘ਵਾਰਿਸ ਪੰਜਾਬ ਦੇ’ ਦੇ ਮੁਖੀ ਤੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਅੰਮਿ੍ਰਤਪਾਲ ਸਿੰਘ ਤੇ ਉਸਦੇ ਸਾਥੀਆਂ ’ਤੇ ਐਨ.ਐਸ.ਏ. (ਨੈਸ਼ਨਲ ਸਕਿਉਰਿਟੀ ਐਕਟ) ਇਕ ਸਾਲ ਲਈ ਹੋਰ ਵਧਾ ਦਿੱਤਾ ਗਿਆ ਹੈ। ਪਿਛਲੇ ਸਾਲ ਮਾਰਚ ਮਹੀਨੇ ਅੰਮਿ੍ਰਤਪਾਲ ਸਿੰਘ ਤੇ ਉਸਦੇ ਸਾਥੀਆਂ ’ਤੇ ਐਨ.ਐਸ.ਏ. ਲਗਾਇਆ ਗਿਆ ਸੀ ਅਤੇ ਇਨ੍ਹਾਂ ਨੂੰ ਡਿਬਰੂਗੜ੍ਹ ਦੀ ਜੇਲ੍ਹ ਵਿਚ ਭੇਜਿਆ ਗਿਆ ਸੀ। ਜ਼ਿਕਰਯੋਗ ਹੈ ਕਿ ਹਾਲ ਹੀ ’ਚ ਹੋਈਆਂ ਲੋਕ ਸਭਾ ਚੋਣਾਂ ’ਚ ਅੰਮਿ੍ਰਤਪਾਲ ਸਿੰਘ ਨੇ ਖਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਸੀ ਅਤੇ ਉਹ ਵੱਡੇ ਫਰਕ ਨਾਲ ਚੋਣ ਜਿੱਤੇ ਵੀ ਹਨ। ਅਜਿਹੇ ਵਿਚ ਅੰਮਿ੍ਰਤਪਾਲ ਸਿੰਘ ਦੇ ਸਹੁੰ ਚੁੱਕਣ ਲਈ ਜੇਲ੍ਹ ਵਿਚੋਂ ਬਾਹਰ ਆਉਣ ਸਬੰਧੀ ਕਿਆਸਅਰਾਈਆਂ ਲਾਈਆਂ ਜਾ ਰਹੀਆਂ ਸਨ ਪਰ ਸਰਕਾਰ ਵੱਲੋਂ ਐਨ.ਐਸ.ਏ. ’ਚ ਇਕ ਸਾਲ ਦੇ ਵਾਧੇ ਨੂੰ ਲੈ ਕੇ ਮੁੜ ਸ਼ਸ਼ੋਪੰਜ ਵਧ ਗਿਆ ਹੈ। ਧਿਆਨ ਰਹੇ ਕਿ ਪੰਜਾਬ ਪੁਲਿਸ ਵਲੋਂ ਇਕ ਵਿਸ਼ੇਸ਼ ਆਪ੍ਰੇਸ਼ਨ ਤਹਿਤ ਅੰਮਿ੍ਰਤਪਾਲ ਸਿੰਘ ਤੇ ਉਸਦੇ ਸਾਥੀਆਂ ਨੂੰ ਗਿ੍ਰਫਤਾਰ ਕੀਤਾ ਗਿਆ ਸੀ।