2.3 C
Toronto
Thursday, March 26, 2026
spot_img
HomeਕੈਨੇਡਾFrontਸਰਕਾਰੀ ਬੱਸਾਂ ਦੇ ਕੱਚੇ ਕਾਮੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ...

ਸਰਕਾਰੀ ਬੱਸਾਂ ਦੇ ਕੱਚੇ ਕਾਮੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਕਰਨਗੇ ਘਿਰਾਓ 

ਬੱਸਾਂ ਦਾ ਚੱਕਾ ਜਾਮ ਕਰਨ ਦੀ ਦਿੱਤੀ ਚਿਤਾਵਨੀ
ਚੰਡੀਗੜ੍ਹ/ਬਿਊਰੋ ਨਿਊਜ਼
ਪਨਬੱਸ ਤੇ ਪੀਆਰਟੀਸੀ ਦੇ ਆਊਟਸੋਰਸਿੰਗ ਡਰਾਈਵਰਾਂ ਤੇ ਕੰਡਕਟਰਾਂ ਵੱਲੋਂ ਅੱਜ ਬੁੱਧਵਾਰ ਨੂੰ ਐਲਾਨ ਕੀਤਾ ਗਿਆ ਕਿ ਭਲਕੇ 20 ਜੂਨ ਨੂੰ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਦਾ ਘਿਰਾਓ ਕਰਨਗੇ। ਚੰਡੀਗੜ੍ਹ ਵਿਚ ਹੋਈ ਮੀਟਿੰਗ ਦੌਰਾਨ ਯੂਨੀਅਨ ਦੇ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਦੱਸਿਆ ਕਿ ਉਨ੍ਹਾਂ ਨੂੰ ਪ੍ਰਾਈਵੇਟ ਠੇਕੇਦਾਰਾਂ ਰਾਹੀਂ ਜ਼ਲੀਲ ਕਰਵਾਇਆ ਜਾ ਰਿਹਾ ਹੈ। ਡਰਾਈਵਰਾਂ ਅਤੇ ਕੰਡਕਟਰਾਂ ਦੀਆਂ ਪਿਛਲੇ ਦੋ ਮਹੀਨੇ ਤੋਂ ਤਨਖਾਹ ਨਹੀਂ ਪਾਈਆਂ ਜਾ ਰਹੀਆਂ ਅਤੇ ਗਰੁੱਪ ਇੰਸ਼ੋਰੈਂਸ ਵੀ ਨਹੀਂ ਕਰਵਾਈ ਜਾ ਰਹੀ। ਉਨ੍ਹਾਂ ਦੱਸਿਆ ਕਿ ਅੱਜ ਵੀ ਡਾਇਰੈਕਟਰ ਟਰਾਂਸਪੋਰਟ ਵੱਲੋਂ ਯੂਨੀਅਨ ਨਾਲ ਮੀਟਿੰਗ ਰੱਖੀ ਗਈ ਸੀ, ਪਰ ਡਾਇਰੈਕਟਰ ਵੱਲੋਂ ਅਚਾਨਕ ਮੀਟਿੰਗ ਰੱਦ ਕਰ ਦਿੱਤੀ ਗਈ। ਯੂਨੀਅਨ ਆਗੂ ਨੇ ਇਹ ਵੀ ਦੱਸਿਆ ਕਿ ਸਾਡੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਪੀਆਰਟੀਸੀ ਅਤੇ ਪਨ ਬੱਸ ਦਾ ਚੱਕਾ ਜਾਮ ਸ਼ੁਰੂ ਕਰ ਦਿੱਤਾ ਜਾਵੇਗਾ।
RELATED ARTICLES

POPULAR POSTS