7.9 C
Toronto
Wednesday, October 29, 2025
spot_img
HomeਕੈਨੇਡਾFrontਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ’ਤੇ ਕੋਰਟ ਨੇ ਫੈਸਲਾ ਰੱਖਿਆ ਰਾਖਵਾਂ

ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ’ਤੇ ਕੋਰਟ ਨੇ ਫੈਸਲਾ ਰੱਖਿਆ ਰਾਖਵਾਂ


ਈਡੀ ਨੇ ਕੋਰਟ ’ਚ ਕਿਹਾ : ਕੇਜਰੀਵਾਲ ਖਿਲਾਫ ਸਾਡੇ ਕੋਲ ਪੁਖਤਾ ਸਬੂਤ
ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਸ਼ਰਾਬ ਨੀਤੀ ਅਤੇ ਮਨੀ ਲਾਂਡਰਿੰਗ ਦੇ ਮਾਮਲੇ ’ਚ ਤਿਹਾੜ ਜੇਲ੍ਹ ’ਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ’ਤੇ ਅੱਜ ਰਾਊਜ਼ ਐਵੇਨਿਊ ਅਦਾਲਤ ’ਚ ਲਗਾਤਾਰ ਦੂਜੇ ਦਿਨ ਸੁਣਵਾਈ ਹੋਈ। ਜੱਜ ਨਿਆਏਬਿੰਦੂ ਦੀ ਬੈਂਚ ਨੇ ਈਡੀ ਅਤੇ ਕੇਜਰੀਵਾਲ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ। ਈਡੀ ਵੱਲੋਂ ਪੇਸ਼ ਹੋਏ ਐਡੀਸ਼ਨਲ ਸੌਲੀਸਿਟਰ ਜਨਰਲ ਐਸ ਵੀ ਰਾਜੂ ਨੇ ਕਿਹਾ ਕਿ ਈਡੀ ਨੇ ਹਵਾ ’ਚ ਜਾਂਚ ਨਹੀਂ ਕੀਤੀ। ਕੇਜਰੀਵਾਲ ਦੇ ਖਿਲਾਫ਼ ਸਾਡੇ ਕੋਲ ਪੁਖਤਾ ਸਬੂਤ ਹਨ ਅਤੇ ਉਨ੍ਹਾਂ ਨੂੰ ਜ਼ਮਾਨਤ ਨਹੀਂ ਮਿਲਣੀ ਚਾਹੀਦੀ। ਉਥੇ ਹੀ ਅਰਵਿੰਦ ਕੇਜਰੀਵਾਲ ਵੱਲੋਂ ਪੇਸ਼ ਹੋਏ ਵਕੀਲ ਵਿਕਰਮ ਚੌਧਰੀ ਨੇ ਕਿਹਾ ਕਿ ਕੇਜਰੀਵਾਲ ਦੇ ਖਿਲਾਫ਼ ਪੂਰਾ ਕੇਸ ਕਲਪਨਾ ’ਤੇ ਆਧਾਰਤ ਹੈ। ਧਿਆਨ ਰਹੇ ਕਿ ਅਰਵਿੰਦ ਕੇਜਰੀਵਾਲ ਨੂੰ ਲੰਘੀ 21 ਮਾਰਚ ਨੂੰ ਗਿ੍ਰਫ਼ਤਾਰ ਕਰਨ ਤੋਂ ਬਾਅਦ 1 ਅਪ੍ਰੈਲ ਨੂੰ ਤਿਹਾੜ ਜੇਲ੍ਹ ਭੇਜ ਦਿੱਤਾ ਗਿਆ ਸੀ। ਸੁਪਰੀਮ ਕੋਰਟ ਨੇ 10 ਮਈ ਨੂੰ ਅਰਵਿੰਦ ਕੇਜਰੀਵਾਲ ਨੂੰ 21 ਦਿਨਾਂ ਲਈ ਅੰਤਿ੍ਰਮ ਜ਼ਮਾਨਤ ਦਿੱਤੀ ਸੀ ਅਤੇ 21 ਦਿਨਾਂ ਬਾਅਦ 2 ਜੂਨ ਨੂੰ ਕੇਜਰੀਵਾਲ ਨੇ ਤਿਹਾੜ ਜੇਲ੍ਹ ’ਚ ਆਤਮ ਸਰਮਪਣ ਕਰ ਦਿੱਤਾ ਸੀ।

RELATED ARTICLES
POPULAR POSTS