
ਕਾਂਗਰਸ ਪਾਰਟੀ ਨੇ ਸੁਰਿੰਦਰ ਕੌਰ ਨੂੰ ਬਣਾਇਆ ਹੈ ਉਮੀਦਵਾਰ
ਜਲੰਧਰ/ਬਿਊਰੋ ਨਿਊਜ਼
ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ’ਤੇ 10 ਜੁਲਾਈ ਨੂੰ ਜ਼ਿਮਨੀ ਚੋਣ ਲਈ ਵੋਟਾਂ ਪੈਣੀਆਂ ਹਨ। ਇਸ ਨੂੰ ਲੈ ਕੇ ਵੱਖ ਵੱਖ ਸਿਆਸੀ ਪਾਰਟੀਆਂ ਵਲੋਂ ਉਮੀਦਵਾਰਾਂ ਦਾ ਐਲਾਨ ਵੀ ਕੀਤਾ ਜਾ ਰਿਹਾ ਹੈ। ਬਹੁਜਨ ਸਮਾਜ ਪਾਰਟੀ ਨੇ ਜਲੰਧਰ ਪੱਛਮੀ ਹਲਕੇ ਤੋਂ ਬਿੰਦਰ ਲਾਖਾ ਨੂੰ ਉਮੀਦਵਾਰ ਬਣਾਇਆ ਹੈ। ਬਿੰਦਰ ਲਾਖਾ ਪਿਛਲੇ 25 ਸਾਲਾਂ ਤੋਂ ਪਾਰਟੀ ਲਈ ਕੰਮ ਕਰ ਰਹੇ ਹਨ। ਇਸ ਦੌਰਾਨ ਕਾਂਗਰਸ ਪਾਰਟੀ ਨੇ ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਲਈ ਸੁਰਿੰਦਰ ਕੌਰ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਮਹਿੰਦਰ ਭਗਤ ਅਤੇ ਭਾਜਪਾ ਨੇ ਸ਼ੀਤਲ ਅੰਗੁਰਾਲ ਨੂੰ ਉਮੀਦਵਾਰ ਐਲਾਨਿਆ ਹੋਇਆ ਹੈ। ਜਲੰਧਰ ਪੱਛਮੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੁਰਾਲ ਨੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਇਹ ਸੀਟ ਖਾਲੀ ਹੋ ਗਈ ਸੀ। ਇਸ ਤੋਂ ਬਾਅਦ ਸ਼ੀਤਲ ਅੰਗੁਰਾਲ ਭਾਜਪਾ ਵਿਚ ਸ਼ਾਮਲ ਹੋ ਗਏ ਸਨ ਅਤੇ ਹੁਣ ਭਾਜਪਾ ਨੇ ਉਨ੍ਹਾਂ ਨੂੰ ਮੁੜ ਉਮੀਦਵਾਰ ਐਲਾਨਿਆ ਹੈ।