ਘੱਟ ਕੀਮਤ ’ਤੇ ਸਰਕਾਰੀ ਜ਼ਮੀਨ ਦੀ ਕਰਵਾਈ ਨਿਲਾਮੀ
ਚੰਡੀਗੜ੍ਹ/ਬਿਊਰੋ ਨਿਊਜ਼ : ਜ਼ਿਲ੍ਹਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਵਿਧਾਨ ਸਭਾ ਹਲਕਾ ਅਮਲੋਹ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਿੰਦਰ ਸਿੰਘ ਗੁਰੀ ’ਤੇ ਭਿ੍ਰਸ਼ਟਾਚਾਰ ਦੇ ਆਰੋਪ ਲੱਗੇ ਹਨ। ਇਹ ਆਰੋਪ ਵਿਧਾਇਕ ਦੇ ਪਿੰਡ ਦੇ ਹੀ ਇਕ ਪਰਿਵਾਰ ਵੱਲੋਂ ਲਗਾਏ ਗਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਵਿਧਾਇਕ ਨੇ ਪਿੰਡ ਦੀ ਖੇਤੀ ਯੋਗ ਸਰਕਾਰੀ ਜ਼ਮੀਨ ਨੂੰ ਬਹੁਤ ਹੀ ਘੱਟ ਕੀਮਤ ’ਤੇ ਨਿਲਾਮ ਕਰਵਾ ਦਿੱਤਾ ਗਿਆ ਹੈ। ਜਦੋਂ ਇਸ ਦਾ ਵਿਰੋਧ ਕੀਤਾ ਗਿਆ ਤਾਂ ਵਿਰੋਧ ਕਰਨ ਵਾਲੇ ਪਰਿਵਾਰ ’ਤੇ ਹਮਲਾ ਵੀ ਕੀਤਾ ਗਿਆ। ਇਸ ਹਮਲੇ ਦੌਰਾਨ ਪਰਿਵਾਰ ਦੇ ਤਿੰਨ ਮੈਂਬਰ ਜ਼ਖਮੀ ਹੋ ਗਏ ਪ੍ਰੰਤੂ ਪੁਲਿਸ ਵੱਲੋਂ ਵਿਧਾਇਕ ਦੇ ਕਰੀਬੀਆਂ ਖਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ। ਪੀੜਤ ਪਰਿਵਾਰ ਦਾ ਆਰੋਪ ਹੈ ਕਿ ਪੁਲਿਸ ਨੇ ਉਨ੍ਹਾਂ ਦੇ ਖਿਲਾਫ਼ ਹੀ ਮੁਕੱਦਮਾ ਦਰਜ ਕਰ ਲਿਆ ਜਦਕਿ ਪੀੜਤ ਪਰਿਵਾਰ ਨੇ ਵਿਧਾਇਕ ਦੇ ਕਰੀਬੀ ਖਿਲਾਫ਼ ਪੁਲਿਸ ਥਾਣੇ ’ਚ ਸ਼ਿਕਾਇਤ ਦਰਜ ਕਰਵਾਈ ਸੀ।
Check Also
ਖਨੌਰੀ ਬਾਰਡਰ ’ਤੇ ਜਗਜੀਤ ਸਿੰਘ ਡੱਲੇਵਾਲ ਦਾ ਟਰੀਟਮੈਂਟ ਹੋਇਆ ਸ਼ੁਰੂ
ਕੇਂਦਰ ਸਰਕਾਰ ਵੱਲੋਂ 14 ਫਰਵਰੀ ਨੂੰ ਗੱਲਬਾਤ ਲਈ ਦਿੱਤਾ ਸੱਦਾ ਪਟਿਆਲਾ/ਬਿਊਰੋ ਨਿਊਜ਼ : ਕਿਸਾਨੀ ਮੰਗਾਂ …