‘ਆਪ’, ਕਾਂਗਰਸ ਤੇ ਭਾਜਪਾ ਸਣੇ ਸਭ ਦਲਾਂ ਨੇ ਉਮੀਦਵਾਰ ਐਲਾਨੇ
ਚੰਡੀਗੜ੍ਹ/ਬਿਊਰੋ ਨਿਊਜ਼ : ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ‘ਤੇ 10 ਜੁਲਾਈ ਨੂੰ ਜ਼ਿਮਨੀ ਚੋਣ ਲਈ ਵੋਟਾਂ ਪੈਣੀਆਂ ਹਨ ਅਤੇ ਨਤੀਜੇ 13 ਜੁਲਾਈ ਨੂੰ ਆ ਜਾਣਗੇ।
ਇਸ ਜ਼ਿਮਨੀ ਚੋਣ ਨੂੰ ਲੈ ਕੇ ਆਮ ਆਦਮੀ ਪਾਰਟੀ, ਕਾਂਗਰਸ, ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਸਣੇ ਸਭ ਦਲਾਂ ਨੇ ਆਪੋ-ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਆਮ ਆਦਮੀ ਪਾਰਟੀ ਵਲੋਂ ਮਹਿੰਦਰ ਭਗਤ, ਕਾਂਗਰਸ ਪਾਰਟੀ ਨੇ ਸੁਰਿੰਦਰ ਕੌਰ, ਭਾਰਤੀ ਜਨਤਾ ਪਾਰਟੀ ਨੇ ਸ਼ੀਤਲ ਅੰਗੁਰਾਲ, ਸ਼੍ਰੋਮਣੀ ਅਕਾਲੀ ਦਲ ਨੇ ਸੁਰਜੀਤ ਕੌਰ, ਬਹੁਜਨ ਸਮਾਜ ਪਾਰਟੀ ਨੇ ਬਿੰਦਰ ਲਾਖਾ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਸਰਬਜੀਤ ਸਿੰਘ ਖਾਲਸਾ ਨੂੰ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਐਲਾਨਿਆ ਹੈ। ਜ਼ਿਕਰਯੋਗ ਹੈ ਕਿ ਜਲੰਧਰ ਪੱਛਮੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੁਰਾਲ ਨੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਇਹ ਸੀਟ ਖਾਲੀ ਹੋ ਗਈ ਸੀ। ਇਸ ਤੋਂ ਬਾਅਦ ਸ਼ੀਤਲ ਅੰਗੁਰਾਲ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ ਸਨ ਅਤੇ ਹੁਣ ਭਾਰਤੀ ਜਨਤਾ ਪਾਰਟੀ ਨੇ ਸ਼ੀਤਲ ਅੰਗੁਰਾਲ ‘ਤੇ ਦਾਅ ਖੇਡਦਿਆਂ ਉਸ ਨੂੰ ਮੁੜ ਉਮੀਦਵਾਰ ਐਲਾਨਿਆ ਹੈ।
Check Also
ਟਰੰਪ ਨੇ ਭਾਰਤ ‘ਤੇ ਲਾਇਆ 27 ਫੀਸਦ ਜਵਾਬੀ ਟੈਕਸ
ਡੋਨਾਲਡ ਟਰੰਪ ਨੇ 2 ਅਪ੍ਰੈਲ 2025 ਦੇ ਦਿਨ ਨੂੰ ਮੁਕਤੀ ਦਿਵਸ ਦੱਸਿਆ ਵਾਸ਼ਿੰਗਟਨ/ਬਿਊਰੋ ਨਿਊਜ਼ : …