Breaking News
Home / ਹਫ਼ਤਾਵਾਰੀ ਫੇਰੀ / ਅਰਮੀਨੀਆ ਦੀ ਜੇਲ੍ਹ ਵਿਚ ਬੰਦ ਹਨ 12 ਭਾਰਤੀ ਨੌਜਵਾਨ, ਸੰਤ ਸੀਚੇਵਾਲ ਵੱਲੋਂ ਰਿਹਾਈ ਲਈ ਯਤਨ

ਅਰਮੀਨੀਆ ਦੀ ਜੇਲ੍ਹ ਵਿਚ ਬੰਦ ਹਨ 12 ਭਾਰਤੀ ਨੌਜਵਾਨ, ਸੰਤ ਸੀਚੇਵਾਲ ਵੱਲੋਂ ਰਿਹਾਈ ਲਈ ਯਤਨ

ਪੰਜਾਬ ਤੇ ਹਰਿਆਣਾ ਦੇ 2-2 ਨੌਜਵਾਨ ਵੀ ਅਰਮੀਨੀਆ ਦੀ ਜੇਲ੍ਹ ‘ਚ ਹਨ ਬੰਦ
ਜਲੰਧਰ : ਅਰਮੀਨੀਆ ਦੀ ਜੇਲ੍ਹ ਵਿੱਚ ਬੰਦ 12 ਭਾਰਤੀ ਨੌਜਵਾਨਾਂ ਦੀ ਵੀਡੀਓ ਸਾਹਮਣੇ ਆਉਣ ਤੋਂ ਕੁਝ ਦਿਨ ਬਾਅਦ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਉਨ੍ਹਾਂ ਨੌਜਵਾਨਾਂ ਦੇ ਪਰਿਵਾਰਾਂ ਨਾਲ ਸੰਪਰਕ ਕੀਤਾ ਹੈ। ਇਹ ਨੌਜਵਾਨ ਗੈਰ-ਕਾਨੂੰਨੀ ਤੌਰ ‘ਤੇ ਅਰਮੀਨੀਆ-ਜਾਰਜੀਆ ਸਰਹੱਦ ਪਾਰ ਕਰ ਰਹੇ ਸਨ ਅਤੇ ਅਰਮੀਨੀਆ ਦੀ ਪੁਲਿਸ ਨੇ ਇਨ੍ਹਾਂ ਨੌਜਵਾਨਾਂ ਨੂੰ ਗ੍ਰਿਫਤਾਰ ਕਰ ਲਿਆ ਸੀ। ਇਹ ਨੌਜਵਾਨ ਪਿਛਲੇ ਤਿੰਨ ਮਹੀਨਿਆਂ ਤੋਂ ਜੇਲ੍ਹ ਵਿੱਚ ਬੰਦ ਹਨ ਅਤੇ ਉੱਥੇ ਇਨ੍ਹਾਂ ‘ਤੇ ਮੁਕੱਦਮੇ ਚੱਲ ਰਹੇ ਹਨ।
ਇਨ੍ਹਾਂ ਨੌਜਵਾਨਾਂ ਨੂੰ ਡਰ ਹੈ ਕਿ ਉਨ੍ਹਾਂ ਨੂੰ ਤਿੰਨ ਤੋਂ ਛੇ ਸਾਲ ਦੀ ਸਜ਼ਾ ਹੋ ਸਕਦੀ ਹੈ ਅਤੇ ਉਨ੍ਹਾਂ ਨੇ ਭਾਰਤ ਸਰਕਾਰ ਤੋਂ ਮਦਦ ਮੰਗੀ ਹੈ। ਇਨ੍ਹਾਂ ਨੌਜਵਾਨਾਂ ਵਿਚ ਪੰਜਾਬ ਤੇ ਹਰਿਆਣਾ ਦੇ ਵੀ 2-2 ਨੌਜਵਾਨ ਸ਼ਾਮਲ ਹਨ। ਇਸਦੇ ਚੱਲਦਿਆਂ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਹੋਰਾਂ ਨੇ ਕਿਹਾ ਕਿ ਵਿਦੇਸ਼ ਮੰਤਰਾਲੇ ਨੇ ਇਨ੍ਹਾਂ ਨੌਜਵਾਨਾਂ ਦੀ ਰਿਹਾਈ ਲਈ ਯਤਨ ਸ਼ੁਰੂ ਕਰ ਦਿੱਤੇ ਹਨ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਫਰਜ਼ੀ ਟਰੈਵਲ ਏਜੰਟਾਂ ਤੋਂ ਸੁਚੇਤ ਰਹਿਣ ਅਤੇ ਆਪਣੀ ਜਾਨ ਨੂੰ ਖਤਰੇ ਵਿੱਚ ਨਾ ਪਾਉਣ।

Check Also

ਕੈਨੇਡਾ ਨੂੰ ਵੀ ਪਸੰਦ ਆਇਆ ਅਮਰੀਕਾ ਦਾ ‘ਗੋਲਡਨ ਡੋਮ’

ਪੀਐਮ ਮਾਰਕ ਕਾਰਨੀ ਮਿਜ਼ਾਈਲ ਰੱਖਿਆ ਪ੍ਰਣਾਲੀ ‘ਚ ਕਰਨਗੇ ਸ਼ਾਮਲ ਟੋਰਾਂਟੋ/ਬਿਊਰੋ ਨਿਊਜ਼ : ਕੈਨੇਡੀਅਨ ਪ੍ਰਧਾਨ ਮੰਤਰੀ …