ਜਸਟਿਨ ਟਰੂਡੋ ਦੀ ਜੀ-7 ਸਿਖਰ ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਮੋਦੀ ਨਾਲ ਹੋਈ ਮੁਲਾਕਾਤ
ਓਟਵਾ/ਬਿਊਰੋ ਨਿਊਜ਼ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤ ਅਤੇ ਕੈਨੇਡਾ ਦੇ ਰਿਸ਼ਤਿਆਂ ‘ਚ ਪੈਦਾ ਹੋਏ ਤਣਾਅ ਦਰਮਿਆਨ ਇਟਲੀ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਹੋਈ ਗੱਲਬਾਤ ਦੇ ਕੁਝ ਦਿਨਾਂ ਬਾਅਦ ਆਖਿਆ ਹੈ ਕਿ ਉਹ ਭਾਰਤ ਦੀ ਨਵੀਂ ਸਰਕਾਰ ਨਾਲ ਆਰਥਿਕ ਸਬੰਧਾਂ ਅਤੇ ਕੌਮੀ ਸੁਰੱਖਿਆ ਸਮੇਤ ਵੱਖ-ਵੱਖ ਮੁੱਦਿਆਂ ‘ਤੇ ਗੱਲਬਾਤ ਕਰਨ ਦਾ ਮੌਕਾ ਦੇਖਦੇ ਹਨ।
ਪ੍ਰਧਾਨ ਮੰਤਰੀ ਮੋਦੀ ਦੀ ਜੀ-7 ਸਿਖਰ ਸੰਮੇਲਨ ‘ਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨਾਲ ਮੁਲਾਕਾਤ ਹੋਈ ਸੀ।
ਜਸਨਿ ਟਰੂਡੋ ਨੇ ਦੱਸਿਆ ਕਿ ਸਿਖਰ ਸੰਮੇਲਨ ਬਾਰੇ ਸਭ ਤੋਂ ਵਧੀਆ ਗੱਲ ਇਹ ਰਹੀ ਕਿ ਤੁਹਾਨੂੰ ਵੱਖ-ਵੱਖ ਆਗੂਆਂ ਨਾਲ ਸਿੱਧੇ ਗੱਲਬਾਤ ਕਰਨ ਦਾ ਮੌਕਾ ਮਿਲਿਆ। ‘ਯਕੀਨੀ ਤੌਰ ‘ਤੇ ਭਾਰਤ ਨਾਲ ਦੋਵੇਂ ਮੁਲਕਾਂ ਦੇ ਲੋਕਾਂ ਵਿਚਕਾਰ ਸਬੰਧਾਂ ਦੇ ਨਾਲ ਹੀ ਆਰਥਿਕ ਸਬੰਧ ਵੀ ਅਹਿਮ ਹਨ।’ ਉਨ੍ਹਾਂ ਕਿਹਾ ਕਿ ਕਈ ਵੱਡੇ ਮੁੱਦਿਆਂ ‘ਤੇ ਸਹਿਮਤੀ ਹੈ ਜਿਨ੍ਹਾਂ ‘ਤੇ ਸਾਨੂੰ ਕੰਮ ਕਰਨ ਦੀ ਲੋੜ ਹੈ।
Check Also
ਟਰੰਪ ਨੇ ਭਾਰਤ ‘ਤੇ ਲਾਇਆ 27 ਫੀਸਦ ਜਵਾਬੀ ਟੈਕਸ
ਡੋਨਾਲਡ ਟਰੰਪ ਨੇ 2 ਅਪ੍ਰੈਲ 2025 ਦੇ ਦਿਨ ਨੂੰ ਮੁਕਤੀ ਦਿਵਸ ਦੱਸਿਆ ਵਾਸ਼ਿੰਗਟਨ/ਬਿਊਰੋ ਨਿਊਜ਼ : …