ਸਮਾਜਵਾਦੀ ਪਾਰਟੀ 298 ਤੇ ਕਾਂਗਰਸ 105 ਸੀਟਾਂ ‘ਤੇ ਲੜੇਗੀ ਚੋਣ
ਲਖਨਊ/ਬਿਊਰੋ ਨਿਊਜ਼
ਸੀਟਾਂ ਨੂੰ ਲੈ ਕੇ ਕੁਝ ਦਿਨਾਂ ਤੋਂ ਚੱਲ ਰਹੇ ਤਣਾਅ ਨੂੰ ਖ਼ਤਮ ਕਰਦਿਆਂ ਕਾਂਗਰਸ ਅਤੇ ਸਮਾਜਵਾਦੀ ਪਾਰਟੀ ਨੇ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਗੱਠਜੋੜ ਨੂੰ ਅੰਤਮ ਰੂਪ ਦੇ ਦਿੱਤਾ। ਲੰਘੇ ਕੱਲ੍ਹ ਸਾਂਝੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੋਵੇਂ ਪਾਰਟੀਆਂ ਦੇ ਆਗੂਆਂ ਨੇ ਦੱਸਿਆ ਕਿ ਸਮਾਜਵਾਦੀ ਪਾਰਟੀ 298 ਅਤੇ ਕਾਂਗਰਸ 105 ਸੀਟਾਂ ‘ਤੇ ਚੋਣ ਲੜੇਗੀ। ਯੂਪੀ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜ ਬੱਬਰ ਨੇ ਕਿਹਾ ਕਿ ਹਫ਼ਤੇ ਦੇ ਅੰਦਰ ਘੱਟੋ-ਘੱਟ ਸਾਂਝੇ ਪ੍ਰੋਗਰਾਮ ਦਾ ਖਰੜਾ ਤਿਆਰ ਕਰ ਲਿਆ ਜਾਏਗਾ। ਦੋਵੇਂ ਪਾਰਟੀਆਂ ਦਰਮਿਆਨ ਪਿਛਲੇ ਕਈ ਦਿਨਾਂ ਤੋਂ ਸੀਟਾਂ ਦੀ ਵੰਡ ਨੂੰ ਲੈ ਕੇ ਰੇੜਕਾ ਚੱਲ ਰਿਹਾ ਸੀ ਅਤੇ ਕੋਈ ਵੀ ਧਿਰ ਘੱਟ ਸੀਟਾਂ ਲੈਣ ਲਈ ਨਹੀਂ ਮੰਨ ਰਹੀ ਸੀ।
Check Also
ਮੁਹਾਲੀ ‘ਚ ਆਈਪੀਐੱਲ ਮੈਚ ਨਾ ਕਰਾਉਣ ਤੋਂ ਕੈਪਟਨ ਅਮਰਿੰਦਰ ਨੇ ਪ੍ਰਗਟਾਈ ਹੈਰਾਨੀ
ਕਿਹਾ – ਕ੍ਰਿਕਟ ਬੋਰਡ ਆਪਣੇ ਫ਼ੈਸਲੇ ‘ਤੇ ਮੁੜ ਵਿਚਾਰ ਕਰੇ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਦੇ …