ਚੰਡੀਗੜ੍ਹ : ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਨਵੇਂ ਚੁਣੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਤੇ ਉਸਦੇ 9 ਹੋਰਨਾਂ ਸਾਥੀਆਂ ਦੀ ਕੌਮੀ ਸੁਰੱਖਿਆ ਕਾਨੂੰਨ (ਐੱਨਐੱਸਏ) ਤਹਿਤ ਨਜ਼ਰਬੰਦੀ ਇੱਕ ਸਾਲ ਲਈ ਵਧਾ ਦਿੱਤੀ ਗਈ ਹੈ। ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ਵਿੱਚ ਅੰਮ੍ਰਿਤਪਾਲ ਸਿੰਘ ਆਪਣੇ ਸਾਥੀਆਂ ਸਮੇਤ ਪਿਛਲੇ ਸਾਲ ਮਾਰਚ ਤੋਂ ਬੰਦ ਹੈ। ਅੰਮ੍ਰਿਤਪਾਲ ਸਿੰਘ ਨੇ ਆਜ਼ਾਦ ਉਮੀਦਵਾਰ ਵਜੋਂ ਹਲਕਾ ਖਡੂਰ ਸਾਹਿਬ ਤੋਂ 1.97 ਲੱਖ ਵੋਟਾਂ ਦੇ ਵੱਡੇ ਫ਼ਰਕ ਨਾਲ ਲੋਕ ਸਭਾ ਚੋਣ ਜਿੱਤੀ ਹੈ। ਉਸ ਨੇ ਐੱਮਪੀ ਵਜੋਂ ਸਹੁੰ ਚੁੱਕਣ ਲਈ ਅਦਾਲਤ ਦਾ ਰੁਖ਼ ਕੀਤਾ ਹੋਇਆ ਹੈ।
Check Also
ਪੰਜਾਬ ’ਚ 1 ਜਨਵਰੀ ਤੋਂ ਆਫਲਾਈਨ ਵੈਰੀਫਿਕੇਸ਼ਨ ਹੋਵੇਗੀ ਬੰਦ
ਵੈਰੀਫਿਕੇਸ਼ਨ ਨਾਲ ਸੰਬੰਧਿਤ ਸਾਰੀਆਂ ਸੇਵਾਵਾਂ ਆਨਲਾਈਨ ਹੋਣਗੀਆਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ 1 ਜਨਵਰੀ ਤੋਂ ਵੈਰੀਫਿਕੇਸ਼ਨ …