19.6 C
Toronto
Wednesday, July 22, 2026
spot_img
Homeਪੰਜਾਬਸੁਖਬੀਰ ਬਾਦਲ ਨੇ ਤਿੰਨ ਆਗੂ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕੀਤੇ

ਸੁਖਬੀਰ ਬਾਦਲ ਨੇ ਤਿੰਨ ਆਗੂ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕੀਤੇ

5ਪਾਰਟੀ ਦਾ ਅਨੁਸ਼ਾਸਨ ਭੰਗ ਕਰਨ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ
ਚੰਡੀਗੜ੍ਹ/ਬਿਊਰੋ ਨਿਊਜ਼
ਸੁਖਬੀਰ ਸਿੰਘ ਬਾਦਲ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਸ਼੍ਰੋਮਣੀ ਅਕਾਲੀ ਦਲ ਦੇ ਤਿੰਨ ਆਗੂਆਂ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ ਹੈ।
ਸੁਖਬੀਰ ਬਾਦਲ ਨੇ ਦੱਸਿਆ ਕਿ ਪਾਰਟੀ ਦੀ ਵਰਕਿੰਗ ਕਮੇਟੀ ਦੇ ਮੈਂਬਰ ਤੇ ਟਾਂਡਾ ਹਲਕੇ ਤੋਂ ਸਾਬਕਾ ਵਿਧਾਇਕ ਬਲਬੀਰ ਸਿੰਘ ਮਿਆਣੀ, ਵਿਧਾਨ ਸਭਾ ਹਲਕਾ ਖੇਮਕਰਨ ਨਾਲ ਸਬੰਧਤ ਪਾਰਟੀ ਦੀ ਜਨਰਲ ਕੌਂਸਲ ਦੇ ਮੈਂਬਰ ਜਸਬੀਰ ਸਿੰਘ ਤੇ ਰਾਜਬੀਰ ਸਿੰਘ ਭੁੱਲਰ ਜਨਰਲ ਸਕੱਤਰ ਯੂਥ ਅਕਾਲੀ ਦਲ ਮਾਝਾ ਜੋਨ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਛੇ ਸਾਲ ਲਈ ਖਾਰਜ ਕਰ ਦਿੱਤਾ ਹੈ। ਸੁਖਬੀਰ ਬਾਦਲ ਨੇ ਦੱਸਿਆ ਕਿ ਪਾਰਟੀ ਦਾ ਅਨੁਸ਼ਾਸ਼ਨ ਭੰਗ ਕਰਨ ਦੀ ਇਜਾਜ਼ਤ ਕਿਸੇ ਨੂੰ ਵੀ ਨਹੀਂ ਦਿੱਤੀ ਜਾਵੇਗੀ। ਜੋ ਵੀ ਆਗੂ ਜਾਂ ਵਰਕਰ ਅਨੁਸ਼ਾਸ਼ਨ ਭੰਗ ਕਰੇਗਾ ਉਸਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।

RELATED ARTICLES
POPULAR POSTS