Breaking News
Home / ਕੈਨੇਡਾ / Front / ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਈ ’ਤੇ ਦਿੱਲੀ ਹਾਈ ਕੋਰਟ ਨੇ ਲਗਾਈ ਰੋਕ

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਈ ’ਤੇ ਦਿੱਲੀ ਹਾਈ ਕੋਰਟ ਨੇ ਲਗਾਈ ਰੋਕ


ਕੇਜਰੀਵਾਲ ਦੀ ਜ਼ਮਾਨਤ ਖਿਲਾਫ਼ ਈਡੀ ਨੇ ਹਾਈ ਕੋਰਟ ’ਚ ਦਾਇਰ ਕੀਤੀ ਗਈ ਸੀ ਪਟੀਸ਼ਨ
ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਸ਼ਰਾਬ ਨੀਤੀ ਮਾਮਲੇ ’ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੱਜ ਉਦੋਂ ਵੱਡਾ ਝਟਕਾ ਲੱਗਿਆ ਜਦੋਂ ਦਿੱਲੀ ਹਾਈ ਕੋਰਟ ਨੇ ਕੇਜਰੀਵਾਲ ਦੀ ਜ਼ਮਾਨਤ ’ਤੇ ਰੋਕ ਲਗਾ ਦਿੱਤੀ। ਧਿਆਨ ਰਹੇ ਕਿ ਲੰਘੇ ਕੱਲ੍ਹ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਸ਼ਰਾਬ ਨੀਤੀ ਮਾਮਲੇ ’ਚ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦਿੱਤੀ ਸੀ। ਹਾਈ ਕੋਰਟ ਨੇ ਕਿਹਾ ਕਿ ਜਦੋਂ ਤੱਕ ਮਾਮਲੇ ਦੀ ਸੁਣਵਾਈ ਪੂਰੀ ਨਹੀਂ ਹੋ ਜਾਂਦੀ ਉਦੋਂ ਤੱਕ ਜ਼ਮਾਨਤ ’ਤੇ ਰੋਕ ਜਾਰੀ ਰਹੇਗੀ। ਧਿਆਨ ਰਹੇ ਕਿ ਕੇਜਰੀਵਾਲ ਦੀ ਜ਼ਮਾਨਤ ਦਾ ਵਿਰੋਧ ਕਰਦੇ ਹੋਏ ਈਡੀ ਨੇ ਦਿੱਲੀ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ। ਈਡੀ ਵੱਲੋਂ ਸੌਲੀਸਿਟਰ ਜਨਰਲ ਐਸ ਵੀ ਰਾਜੂ ਜਦਕਿ ਕੇਜਰੀਵਾਲ ਵੱਲੋਂ ਅਭਿਸ਼ੇਕ ਮਨੂ ਸਿੰਘਵੀ ਅਤੇ ਵਿਕਰਮ ਚੌਧਰੀ ਵੱਲੋਂ ਕੋਰਟ ਸਾਹਮਣੇ ਦਲੀਲਾਂ ਰੱਖੀਆਂ ਗਈਆਂ। ਦੋਵੇਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਹਾਈ ਕੋਰਟ ਨੇ ਕਿਹਾ ਕਿ ਈਡੀ ਦੀ ਪਟੀਸ਼ਨ ’ਤੇ ਸੁਣਵਾਈ ਹੋਣ ਤੱਕ ਟ੍ਰਾਇਲ ਕੋਰਟ ਦੇ ਫੈਸਲੇ ਨੂੰ ਨਹੀਂ ਮੰਨਿਆ ਜਾ ਸਕਦਾ। ਭਾਵ ਜਦੋਂ ਤੱਕ ਹਾਈ ਕੋਰਟ ਦਾ ਫੈਸਲਾ ਨਹੀਂ ਆ ਜਾਂਦਾ ਉਦੋਂ ਤੱਕ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ’ਚ ਹੀ ਰਹਿਣਾ ਪਵੇਗਾ।

Check Also

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਹੋਈ ਅੰਤਿ੍ਰਗ ਕਮੇਟੀ ਦੀ ਮੀਟਿੰਗ

ਕਿਹਾ : ਕੰਗਣਾ ਰਣੌਤ ਦੀ ਫਿਲਮ ‘ਐਮਰਜੈਂਸੀ’ ਨੂੰ ਨਹੀਂ ਹੋਣ ਦਿੱਤਾ ਜਾਵੇਗਾ ਰਿਲੀਜ਼ ਅੰਮਿ੍ਰਤਸਰ/ਬਿਊਰੋ ਨਿਊਜ਼ …