ਵਿੱਤ ਮੰਤਰੀ ਹਰਪਾਲ ਚੀਮਾ, ਅਮਨ ਅਰੋੜਾ ਅਤੇ ਡਾ. ਰਾਜ ਕੁਮਾਰ ਚੱਬੇਵਾਲ ਵੀ ਰਹੇ ਮੌਜੂਦ
ਜਲੰਧਰ/ਬਿਊਰੋ ਨਿਊਜ਼ : ਜਲੰਧਰ ਪੱਛਮੀ ਹਲਕੇ ਦੀ ਹੋਣ ਵਾਲੀ ਜ਼ਿਮਨੀ ਚੋਣ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਅੱਜ ਆਖਰੀ ਮਿਤੀ ਹੈ। ਜਿਸ ਦੇ ਚਲਦਿਆਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮੋਹਿੰਦਰ ਭਗਤ ਵੱਲੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਅਮਨ ਅਰੋੜਾ, ਹੁਸ਼ਿਆਰਪੁਰ ਤੋਂ ਚੁਣੇ ਗਏ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਅਤੇ ਪਵਨ ਕੁਮਾਰ ਟੀਨੂੰ ਵੀ ਮੌਜੂਦ ਸਨ। ਇਸ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸ਼ੀਤਲ ਅੰਗੁਰਾਲ ਵੀ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰ ਚੁੱਕੇ ਹਨ। ਧਿਆਨ ਰਹੇ ਜਲੰਧਰ ਪੱਛਮੀ ਹਲਕੇ ਲਈ ਹੋਣ ਵਾਲੀ ਜ਼ਿਮਨੀ ਲਈ ਆਉਂਦੀ 10 ਜੁਲਾਈ ਨੂੰ ਵੋਟਾਂ ਪਾਈਆਂ ਜਾਣੀਆਂ ਜਦਕਿ ਇਸ ਦਾ ਨਤੀਜਾ 13 ਜੁਲਾਈ ਨੂੰ ਐਲਾਨਿਆ ਜਾਵੇਗਾ। ਇਹ ਸੀਟ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੁਰਾਲ ਵੱਲੋਂ ਅਸਤੀਫ਼ਾ ਦਿੱਤੇ ਜਾਣ ਤੋਂ ਬਾਅਦ ਖਾਲੀ ਹੋਈ ਸੀ।
Check Also
ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ
ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …