ਪੁਲਿਸ ਵੱਲੋਂ ਸ਼ੱਕੀ ਵਿਅਕਤੀਆਂ ਤੋਂ ਸਖਤੀ ਨਾਲ ਕੀਤੀ ਗਈ ਪੁੱਛਗਿੱਛ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਦਿਸ਼ਾ ਨਿਰਦੇਸ਼ਾਂ ਤੋਂ ਬਾਅਦ ਅੱਜ ਸਮੁੱਚੇ ਪੰਜਾਬ ਅੰਦਰ ਪੁਲਿਸ ਵੱਲੋਂ ਨਸ਼ਿਆਂ ਖਿਲਾਫ਼ ਸਰਚ ਅਪ੍ਰੇਸ਼ਨ ਚਲਾਇਆ ਗਿਆ। ਇਸ ਸਰਚ ਅਪ੍ਰੇਸ਼ਨ ਵਿਚ ਪੰਜਾਬ ਪੁਲਿਸ ਦੇ ਸੀਨੀਅਰ ਅਫ਼ਸਰ ਵੀ ਸ਼ਾਮਲ ਹੋਏ ਅਤੇ ਨਸ਼ਿਆਂ ਖਿਲਾਫ਼ ਥਾਂ-ਥਾਂ ’ਤੇ ਛਾਪੇਮਾਰੀ ਕੀਤੀ ਗਈ। ਇਸ ਸਰਚ ਅਪ੍ਰੇਸ਼ਨ ’ਚ ਉਨ੍ਹਾਂ ਇਲਾਕਿਆਂ ਦੀ ਚੋਣ ਕੀਤੀ ਗਈ ਜਿੱਥੋਂ ਨਸ਼ਿਆਂ ਦੇ ਸਭ ਤੋਂ ਜ਼ਿਆਦਾ ਮਾਮਲੇ ਸਾਹਮਣੇ ਆਉਂਦੇ ਹਨ। ਪੁਲਿਸ ਵੱਲੋਂ ਚਲਾਏ ਗਏ ਇਸ ਅਪ੍ਰੇਸ਼ਨ ਨੂੰ ਪੂਰੀ ਤਰ੍ਹਾਂ ਨਾਲ ਗੁਪਤ ਰੱਖਿਆ ਗਿਆ ਸੀ ਅਤੇ ਇਸ ਸਬੰਧੀ ਸਾਰੀਆਂ ਤਿਆਰੀਆਂ ਰਾਤ ਦੇ ਸਮੇਂ ਹੀ ਪੂਰੀਆਂ ਕਰ ਲਈਆਂ ਗਈਆਂ। ਸੀਨੀਅਰ ਅਧਿਕਾਰੀਆਂ ਵੱਲੋਂ ਸਵੇਰੇ ਟੀਮਾਂ ਨੂੰ ਲੋਕੇਸ਼ਨ ਸਬੰਧੀ ਦੱਸਿਆ ਗਿਆ ਅਤੇ ਸਵੇਰੇ 5 ਵਜੇ ਟੀਮਾਂ ਇਲਾਕਿਆਂ ’ਚ ਪਹੁੰਚੀਆਂ ਅਤੇ ਸਰਚ ਅਪ੍ਰੇਸ਼ਨ ਦੀ ਸ਼ੁਰੂਆਤ ਕੀਤੀ। ਸਰਚ ਅਪ੍ਰੇਸ਼ਨ ਦੌਰਾਨ ਸ਼ੱਕੀ ਪਾਏ ਗਏ ਵਿਅਕਤੀਆਂ ਕੋਲੋਂ ਪੰਜਾਬ ਪੁਲਿਸ ਨੇ ਸਖਤੀ ਨਾਲ ਪੁੱਛਗਿੱਛ ਵੀ ਕੀਤੀ ਗਈ। ਧਿਆਨ ਰਹੇ ਕਿ ਲੰਘੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਡੀਜੀਪੀ ਗੌਰਵ ਯਾਦਵ ਸਮੇਤ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਹੋਈ ਸੀ। ਇਸ ਮੀਟਿੰਗ ਦੌਰਾਨ ਮੁੱਖ ਮੰਤਰੀ ਮਾਨ ਵੱਲੋਂ ਨਸ਼ਿਆਂ ਖਿਲਾਫ਼ ਸਖਤੀ ਨਾਲ ਨਿਪਟਣ ਦੇ ਨਿਰਦੇਸ਼ ਦਿੱਤੇ ਗਏ ਸਨ।
Check Also
ਸ਼ੋ੍ਰਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 12 ਅਪ੍ਰੈਲ ਨੂੰ ਹੋਵੇਗੀ
ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੀ ਮੌਜੂਦਾ ਕਾਰਜਕਾਰੀ …