ਰਾਜਾ ਵੜਿੰਗ ਸਣੇ ਹੋਰ ਕਾਂਗਰਸੀ ਆਗੂਆਂ ਨੂੰ ਚੰਡੀਗੜ੍ਹ ਪੁਲਿਸ ਨੇ ਲਿਆ ਹਿਰਾਸਤ ’ਚ
ਚੰਡੀਗੜ੍ਹ/ਬਿਊਰੋ ਨਿਊਜ਼ : ਨੀਟ ਪ੍ਰੀਖਿਆ ’ਚ ਹੋਈ ਧਾਂਦਲੀ ਦੇ ਖਿਲਾਫ਼ ਪੰਜਾਬ ਕਾਂਗਰਸ ਨੇ ਅੱਜ ਚੰਡੀਗੜ੍ਹ ’ਚ ਕੇਂਦਰ ਦੀ ਭਾਜਪਾ ਸਰਕਾਰ ਖਿਲਾਫ ਜ਼ੋਰਦਾਰ ਪ੍ਰਰਦਸ਼ਨ ਕੀਤਾ। ਇਸ ਪ੍ਰਦਰਸ਼ਨ ਵਿਚ ਕਾਂਗਰਸੀ ਵਿਧਾਇਕ, ਸਾਬਕਾ ਵਿਧਾਇਕ ਅਤੇ ਸੰਸਦ ਮੈਂਬਰਾਂ ਸਮੇਤ ਕਾਂਗਰਸੀ ਵਰਕਰ ਵੀ ਸ਼ਾਮਲ ਹੋਏ। ਸਭ ਤੋਂ ਪਹਿਲਾਂ ਵੱਖ-ਵੱਖ ਆਗੂਆਂ ਵੱਲੋਂ ਮੰਚ ਤੋਂ ਸੰਬੋਧਨ ਕੀਤਾ ਗਿਆ। ਇਸ ਤੋਂ ਬਾਅਦ ਜਦੋਂ ਹੀ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੀ ਅਗਵਾਈ ’ਚ ਕਾਂਗਰਸੀ ਆਗੂ ਅਤੇ ਵਰਕਰ ਭਾਜਪਾ ਦਫ਼ਤਰ ਵੱਲ ਜਾਣ ਲੱਗੇ ਤਾਂ ਪੁਲਿਸ ਨੇ ਉਨ੍ਹਾਂ ਨੂੰ ਰਸਤੇ ਵਿਚ ਹੀ ਰੋਕ ਲਿਆ। ਇਸ ਮੌਕੇ ਰਾਜਾ ਵੜਿੰਗ ਸਮੇਤ ਵੱਡੀ ਗਿਣਤੀ ਕਾਂਗਰਸੀ ਆਗੂਆਂ ਨੂੰ ਚੰਡੀਗੜ੍ਹ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ। ਰਾਜਾ ਵੜਿੰਗ ਨੇ ਕਿਹਾ ਕਿ ਮੋਦੀ ਸਰਕਾਰ ਦੇ ਕਾਰਜਕਾਲ ਦੌਰਾਨ 41 ਪੇਪਰ ਲੀਕ ਹੋ ਚੁੱਕੇ ਹਨ। ਜਿਸ ਨਾਲ ਪੰਜਾਬ ਸਮੇਤ ਸਮੁੱਚੇ ਦੇਸ਼ ਦੇ ਬੱਚਿਆਂ ਦੇ ਭਵਿੱਖ ਨਾਲ ਖਿਲਵਾੜ ਹੋਇਆ ਹੈ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੇਪੀ ਸਿੰਘ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਸਰਕਾਰੀ ਸੰਸਥਾਵਾਂ ਨੂੰ ਕਮਜ਼ੋਰ ਕਰਨ ਵਿਚ ਲੱਗੀ ਹੋਈ, ਜਿਸ ਦੇ ਚਲਦਿਆਂ ਇਹ ਸਮੱਸਿਆ ਆ ਰਹੀ ਹੈ।
Home / ਕੈਨੇਡਾ / Front / ਨੀਟ ਪ੍ਰੀਖਿਆ ਮਾਮਲੇ ’ਚ ਪੰਜਾਬ ਕਾਂਗਰਸ ਨੇ ਚੰਡੀਗੜ੍ਹ ’ਚ ਕੇਂਦਰ ਸਰਕਾਰ ਖਿਲਾਫ ਕੀਤਾ ਪ੍ਰਦਰਸ਼ਨ
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …