2.6 C
Toronto
Friday, November 7, 2025
spot_img
HomeਕੈਨੇਡਾFrontਦਿੱਲੀ ਜਲ ਸੰਕਟ ਮਾਮਲੇ ’ਚ ਆਤਿਸ਼ੀ ਨੇ ਸ਼ੁਰੂ ਕੀਤੀ ਭੁੱਖ ਹੜਤਾਲ

ਦਿੱਲੀ ਜਲ ਸੰਕਟ ਮਾਮਲੇ ’ਚ ਆਤਿਸ਼ੀ ਨੇ ਸ਼ੁਰੂ ਕੀਤੀ ਭੁੱਖ ਹੜਤਾਲ


ਕਿਹਾ : ਹਰਿਆਣਾ ਸਰਕਾਰ ਦਿੱਲੀ ਦੇ ਹਿੱਸੇ ਦਾ ਵੀ ਨਹੀਂ ਦੇ ਰਹੀ ਪੂਰਾ ਪਾਣੀ
ਨਵੀਂ ਦਿੱਲੀ/ਬਿਊਰੋ ਨਿਊਜ਼ : ਹਰਿਆਣਾ ਤੋਂ ਹਰ ਰੋਜ਼ 100 ਮਿਲੀਅਨ ਗੈਲਨ ਪਾਣੀ ਦਿੱਤੇ ਜਾਣ ਦੀ ਆਪਣੀ ਮੰਗ ਨੂੰ ਲੈ ਕੇ ਕੇਜਰੀਵਾਲ ਸਰਕਾਰ ਦੀ ਜਲ ਮੰਤਰੀ ਆਤਿਸ਼ੀ ਨੇ ਅੱਜ 21 ਜੂਨ ਸ਼ੁੱਕਰਵਾਰ ਤੋਂ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਹੜਤਾਲ ਸ਼ੁਰੂ ਕਰਨ ਤੋਂ ਪਹਿਲਾਂ ਉਨ੍ਹਾਂ ਰਾਜਘਾਟ ਪਹੁੰਚ ਕੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦਿੱਤੀ। ਇਸ ਮੌਕੇ ਉਨ੍ਹਾਂ ਦੇ ਨਾਲ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਅਤੇ ‘ਆਪ’ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਅਤੇ ਸੌਰਵ ਭਾਰਦਵਾਜ ਵੀ ਮੌਜੂਦ ਸਨ। ਆਤਿਸ਼ੀ ਨੇ ਦੱਖਣੀ ਦਿੱਲੀ ਦੇ ਭੋਗਲ ’ਚ ਭੁੱਖ ਹੜਤਾਲ ਸ਼ੁਰੂ ਕੀਤੀ। ਉਨ੍ਹਾਂ ਦਾ ਆਰੋਪ ਹੈ ਕਿ ਹਰ ਕੋਸ਼ਿਸ਼ ਦੇ ਬਾਵਜੂਦ ਵੀ ਹਰਿਆਣਾ ਦੀ ਨਾਇਬ ਸਿੰਘ ਸੈਣੀ ਸਰਕਾਰ ਦਿੱਲੀ ਦੇ ਹਿੱਸੇ ਦਾ ਪੂਰਾ ਪਾਣੀ ਨਹੀਂ ਦੇ ਰਹੀ। ਇਸ ਮੌਕੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਕਿਹਾ ਕਿ ਇਸ ਗਰਮੀ ਦੇ ਮੌਸਮ ’ਚ ਪਸ਼ੂ-ਪੰਛੀਆਂ ਦੇ ਲਈ ਹਰ ਇਨਸਾਫ਼ ਆਪਣੇ ਘਰਾਂ ਦੀਆਂ ਛੱਤਾਂ ’ਤੇ ਪਾਣੀ ਰੱਖ ਦਿੰਦਾ ਹੈ ਅਤੇ ਇਨਸਾਨਾਂ ਦੇ ਪਾਣੀ ਦੀਆਂ ਛਬੀਲਾਂ ਲਗਾਈਆਂ ਜਾਂਦੀਆਂ ਹਨ। ਪਰ ਭਾਜਪਾ ਵਾਲੇ ਇੰਨੇ ਨਿਰਦਈ ਹੋ ਗਏ ਹਨ ਕਿ ਉਹ ਦਿੱਲੀ ਦੇ ਲੋਕਾਂ ਨੂੰ ਇਕ-ਇਕ ਬੂੰਦ ਪਾਣੀ ਦੇ ਲਈ ਤਰਸਾ ਰਹੇ ਹਨ। ਆਤਿਸ਼ੀ ਨੇ ਆਪਣੇ ਸ਼ੋਸ਼ਲ ਮੀਡੀਆ ਅਕਾਊਂਟ ’ਤੇ ਲਿਖਿਆ ਕਿ ਦਹਾਕਿਆਂ ਪਹਿਲਾਂ ਬਾਪੂ ਨੇ ਆਮ ਲੋਕਾਂ ਦੇ ਅਧਿਕਾਰਾਂ ਲਈ ਸੱਤਿਆਗ੍ਰਹਿ ਦਾ ਰਸਤਾ ਅਪਣਾਇਆ ਸੀ। ਅੱਜ ਮੈਂ ਉਨ੍ਹਾਂ ਦੇ ਦਿਖਾਏ ਹੋਏ ਰਸਤੇ ’ਤੇ ਚਲਦੀ ਹੋਈ ਦਿੱਲੀ ਵਾਸੀਆਂ ਦੇ ਲਈ ਭੁੱਖ ਹੜਤਾਲ ’ਤੇ ਬੈਠ ਰਹੀ ਹਾਂ।

RELATED ARTICLES
POPULAR POSTS