ਚੋਣ ਕਮਿਸ਼ਨ ਨੇ ਸੂਬਿਆਂ ਨੂੰ 20 ਅਗਸਤ ਤੱਕ ਵੋਟਰ ਲਿਸਟਾਂ ਅਪਡੇਟ ਕਰਨ ਦਾ ਦਿੱਤਾ ਹੁਕਮ
ਨਵੀਂ ਦਿੱਲੀ/ਬਿਊਰੋ ਨਿਊਜ਼ : ਦੇਸ਼ ਦੇ ਚਾਰ ਰਾਜਾਂ ਮਹਾਰਾਸ਼ਟਰ, ਝਾਰਖੰਡ, ਹਰਿਆਣਾ ਅਤੇ ਜੰਮੂ-ਕਸ਼ਮੀਰ ’ਚ ਇਸੇ ਸਾਲ ਵਿਧਾਨ ਸਭਾ ਚੋਣਾਂ ਹੋਣਗੀਆਂ। ਚੋਣ ਕਮਿਸ਼ਨ ਨੇ ਸੂਬਿਆਂ ਨੂੰ 20 ਅਗਸਤ ਤੱਕ ਵੋਟਰ ਲਿਸਟਾਂ ਨੂੰ ਅਪਡੇਟ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਵੋਟਰ ਲਿਸਟਾਂ ਅਪਡੇਟ ਹੋਣ ਤੋਂ ਬਾਅਦ ਚੋਣ ਕਮਿਸ਼ਨ ਵੱਲੋਂ ਚਾਰੋ ਸੂਬਿਆਂ ਦੀਆਂ ਚੋਣਾਂ ਸਬੰਧੀ ਤਰੀਕਾਂ ਦਾ ਐਲਾਨ ਕੀਤਾ ਜਾ ਸਕਦਾ ਹੈ। ਉਧਰ ਸੁਪਰੀਮ ਕੋਰਟ ਨੇ ਵੀ ਚੋਣ ਕਮਿਸ਼ਨ ਨੂੰ ਜੰਮੂ-ਕਸ਼ਮੀਰ ’ਚ ਇਸੇ ਸਾਲ ਸਤੰਬਰ ਤੱਕ ਚੋਣਾਂ ਕਰਵਾਉਣ ਦਾ ਹੁਕਮ ਦਿੱਤਾ ਹੈ। ਜ਼ਿਕਰਯੋਗ ਹੈ ਕਿ 5 ਅਗਸਤ 2019 ਨੂੰ ਜੰਮੂ-ਕਸ਼ਮੀਰ ’ਚੋਂ ਧਾਰਾ 370 ਨੂੰ ਖਤਮ ਕਰ ਦਿੱਤਾ ਗਿਆ ਸੀ ਅਤੇ ਰਾਜ ਨੂੰ 2 ਕੇਂਦਰ ਸ਼ਾਸ਼ਤ ਪ੍ਰਦੇਸ਼ਾਂ ਜੰਮੂ-ਕਸ਼ਮੀਰ ਅਤੇ ਲੱਦਾਖ ’ਚ ਵੰਡ ਦਿੱਤਾ ਗਿਆ ਸੀ। ਇਸ ਤੋਂ ਪਹਿਲਾਂ 2014 ’ਚ ਇਥੇ ਆਖਰੀ ਵਾਰ ਚੋਣਾਂ ਹੋਈਆਂ ਸਨ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …