-0.6 C
Toronto
Monday, November 17, 2025
spot_img
HomeਕੈਨੇਡਾFrontਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ...

ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤਾ ਸਵਾਗਤ


ਸ਼ੇਖ ਹਸੀਨਾ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਵੀ ਕਰਨਗੇ ਮੁਲਾਕਾਤ
ਨਵੀਂ ਦਿੱਲੀ/ਬਿਊਰੋ ਨਿਊਜ਼ : ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਭਾਰਤ ਦੌਰੇ ਦਾ ਅੱਜ ਦੂਜਾ ਦਿਨ ਹੈ। ਸ਼ਨੀਵਾਰ ਨੂੰ ਰਾਸ਼ਟਰਪਤੀ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਸੇਰੀਮੋਨੀਅਲ ਵੈਲਕਮ ਦਿੱਤਾ ਗਿਆ। ਸ਼ੇਖ ਹਸੀਨਾ ਨੇ ਰਾਜਘਾਟ ਪਹੁੰਚ ਕੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦਿੱਤੀ। ਦੇਸ਼ ’ਚ ਤੀਜੀ ਵਾਰ ਮੋਦੀ ਸਰਕਾਰ ਬਣਨ ਤੋਂ ਬਾਅਦ ਕਿਸੇ ਵਿਦੇਸ਼ੀ ਪ੍ਰਧਾਨ ਮੰਤਰੀ ਦਾ ਇਹ ਪਹਿਲਾ ਭਾਰਤ ਦੌਰਾ ਹੈ। ਆਪਣੀ ਇਸ ਯਾਤਰਾ ਦੌਰਾਨ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਇਲਾਵਾ ਰਾਸ਼ਟਰਪਤੀ ਦਰੋਪਦੀ ਮੁਰਮੂ ਅਤੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਵੀ ਮੁਲਾਕਾਤ ਕਰਨਗੇ। ਸ਼ੇਖ ਹਸੀਨਾ ਜਲਾਈ ’ਚ ਚੀਨ ਦੌਰੇ ’ਤੇ ਜਾਣਗੇ ਪ੍ਰੰਤੂ ਉਸ ਤੋਂ ਪਹਿਲਾਂ ਉਹ ’ਤੇ ਭਾਰਤ ਦੌਰੇ ’ਤੇ ਆਏ ਹਨ। ਪਿਛਲੇ 15 ਦਿਨਾਂ ਦੌਰਾਨ ਉਨ੍ਹਾਂ ਦਾ ਇਹ ਦੂਜਾ ਭਾਰਤ ਦੌਰਾ ਹੈ। ਇਸ ਤੋਂ ਪਹਿਲਾਂ ਉਹ 9 ਜੂਨ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਹੁੰ ਚੁੱਕ ਸਮਾਗਮ ਵਿਚ ਸ਼ਾਮਲ ਹੋਣ ਲਈ ਦਿੱਲੀ ਆਏ ਸਨ।

RELATED ARTICLES
POPULAR POSTS