ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗਲਿਆਰਿਆਂ ’ਚ ਮਚਿਆ ਹੜਕੰਪ
ਅੰਮਿ੍ਰਤਸਰ/ਬਿਊਰੋ ਨਿਊਜ਼ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੰਘੇ ਦਿਨੀਂ ਕੌਮਾਂਤਰੀ ਯੋਗ ਦਿਵਸ ਮੌਕੇ ਪਰਿਕਰਮਾ ਵਿਚ ਇਕ ਔਰਤ ਦੀ ਯੋਗਾ ਕਰਦਿਆਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ ’ਤੇ ਕਾਫ਼ੀ ਵਾਇਰਲ ਹੋ ਰਹੀਆਂ ਹਨ। ਜਿਸ ਦੀ ਸਿੱਖ ਸੰਗਤਾਂ ਵੱਲੋਂ ਨਿੰਦਾ ਕੀਤੀ ਜਾ ਰਹੀ ਹੈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅਰਚਨਾ ਮਕਬਾਨਾ ਨਾਂ ਦੀ ਇਸ ਔਰਤ ਨੇ ਲੰਘੇ ਦਿਨੀਂ ਸ੍ਰੀ ਹਰਿਮੰਦਰ ਸਾਹਿਬ ਪਰਿਕਰਮਾ ’ਚ ਯੋਗਾ ਕਰਦਿਆਂ ਦੀਆਂ ਤਸਵੀਰਾਂ ਖਿਚਵਾ ਕੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਵਾਇਰਲ ਕੀਤੀਆਂ ਸਨ। ਜਿਸ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗਲਿਆਰਿਆਂ ਵਿਚ ਹੜਕੰਪ ਮੱਚ ਗਿਆ। ਸ਼੍ਰੋਮਣੀ ਕਮੇਟੀ ਦੇ ਇਕ ਕਰਮਚਾਰੀ ਨੇ ਦੱਸਿਆ ਕਿ ਇਸ ਤਰ੍ਹਾਂ ਕਰਨ ਨਾਲ ਸਿੱਖ ਸ਼ਰਧਾਲੂਆਂ ਦੇ ਮਨਾਂ ਨੂੰ ਠੇਸ ਪਹੁੰਚੀ ਹੈ ਅਤੇ ਇਸ ਸੰਬੰਧੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਜਾਵੇਗੀ। ਇਸੇ ਦੌਰਾਨ ਜਾਣਕਾਰੀ ਅਨੁਸਾਰ ਉਕਤ ਬੀਬੀ ਵਲੋਂ ਸੋਸ਼ਲ ਮੀਡੀਆ ’ਤੇ ਹੀ ਪੋਸਟ ਅਪਲੋਡ ਕਰਕੇ ਹੁਣ ਆਪਣੀ ਇਸ ਗਲਤੀ ਦੀ ਮੁਆਫ਼ੀ ਮੰਗ ਲਈ ਹੈ। ਪਰਿਕਰਮਾ ਵਿਚ ਯੋਗਾ ਕਰਨ ਦੇ ਮਾਮਲੇ ਨੇ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਵਿਚ ਸੁਰੱਖਿਆ ਪ੍ਰਬੰਧਾਂ ਦੀ ਵੀ ਪੋਲ ਖੋਲ ਕੇ ਰੱਖ ਦਿੱਤੀ ਹੈ।
Check Also
ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ
ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …