
ਪੁੱਤਰ ਕੰਵਰ ਮੱਕੜ ਦਾ ਹੋਇਆ ਦੇਹਾਂਤ
ਜਲੰਧਰ/ਬਿਊਰੋ ਨਿਊਜ਼ : ਸਾਬਕਾ ਵਿਧਾਇਕ ਤੇ ਹਲਕਾ ਜਲੰਧਰ ਕੈਂਟ ਤੋਂ ਭਾਜਪਾ ਆਗੂ ਸਰਬਜੀਤ ਸਿੰਘ ਮੱਕੜ ਨੂੰ ਅੰਜ ਉਸ ਵੇਲੇ ਭਾਰੀ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਵੱਡੇ ਪੁੱਤਰ ਕੰਵਰ ਮੱਕੜ ਦਾ ਦੇਹਾਂਤ ਹੋ ਗਿਆ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਕੰਵਰ ਮੱਕੜ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਸਨ ਅਤੇ ਉਨ੍ਹਾਂ ਦਾ ਚੇਨਈ ਦੇ ਇਕ ਹਸਪਤਾਲ ਵਿਚ ਇਲਾਜ ਚੱਲ ਰਿਹਾ ਸੀ। ਜਿੱਥੇ ਉਨ੍ਹਾਂ ਅੱਜ ਆਖਰੀ ਸਾਹ ਲਿਆ। ਇਸ ਸਬੰਧੀ ਜਾਣਕਾਰੀ ਭਾਜਪਾ ਆਗੂ ਸਰਬਜੀਤ ਸਿੰਘ ਵੱਲੋਂ ਆਪਣੇ ਸ਼ੋਸ਼ਲ ਮੀਡੀਆ ਅਕਾਊਂਟ ’ਤੇ ਸਾਂਝੀ ਕੀਤੀ ਇਕ ਪੋਸਟ ਤੋਂ ਮਿਲੀ ਹੈ।

