Breaking News
Home / ਕੈਨੇਡਾ / Front / ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ’ਚ ਯੋਗ ਕਰਨ ਵਾਲੀ ਲੜਕੀ ਖਿਲਾਫ ਕੇਸ ਦਰਜ

ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ’ਚ ਯੋਗ ਕਰਨ ਵਾਲੀ ਲੜਕੀ ਖਿਲਾਫ ਕੇਸ ਦਰਜ

ਅੰਮਿ੍ਰਤਸਰ/ਬਿਊਰੋ ਨਿਊਜ਼
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਵੱਲੋਂ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿੱਚ ਯੋਗ ਕਰਨ ਵਾਲੀ ਲੜਕੀ ਅਰਚਨਾ ਮਕਵਾਨਾ ਖਿਲਾਫ ਸ਼ਿਕਾਇਤ ਦਰਜ ਕਰਵਾਏ ਜਾਣ ਤੋਂ ਇੱਕ ਦਿਨ ਬਾਅਦ ਕੋਤਵਾਲੀ ਪੁਲਿਸ ਨੇ ਉਸ ਲੜਕੀ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਵਿੱਚ ਐਫਆਈਆਰ ਦਰਜ ਕਰ ਲਈ ਹੈ। ਇਸਦੀ ਪੁਸ਼ਟੀ ਸਹਾਇਕ ਪੁਲਿਸ ਕਮਿਸ਼ਨਰ ਨੇ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਵਿੱਚ ਲੱਗੇ ਸੀਸੀ ਟੀਵੀ ਕੈਮਰਿਆਂ ਦੀ ਜਾਂਚ ਕੀਤੀ ਹੈ। ਉਨ੍ਹਾਂ ਦੱਸਿਆ ਕਿ ਅਰਚਨਾ ਮਕਵਾਨਾ ਨਾਮ ਦੀ ਇਸ ਲੜਕੀ ਨੇ ਇਹ ਸਭ ਪ੍ਰਚਾਰ ਲਈ ਕੀਤਾ ਗਿਆ ਜਾਪਦਾ ਹੈ। ਇਸ ਲਈ ਇੱਕ ਐਫਆਈਆਰ ਦਰਜ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਨੇ ਸੋਸ਼ਲ ਮੀਡੀਆ ਪੋਸਟ ਦਾ ਗੰਭੀਰ ਨੋਟਿਸ ਲਿਆ ਸੀ। ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿੱਚ ਇਕ ਲੜਕੀ ਵਲੋਂ ਯੋਗ ਕਰਨ ਦੀਆਂ ਤਸਵੀਰਾਂ ਵਾਇਰਲ ਹੋਣ ਤੋਂ ਬਾਅਦ ਪੁਲਿਸ ਕਮਿਸ਼ਨਰ ਨੂੰ ਐਫਆਈਆਰ ਦਰਜ ਕਰਨ ਦੀ ਸ਼ਿਕਾਇਤ ਦਰਜ ਕਰਵਾਈ ਸੀ।

Check Also

ਆਈਪੀਐੱਲ ਪ੍ਰੀਮੀਅਰ ਲੀਗ ਲਈ ਲਖਨਊ ਸੁਪਰ ਜਾਇੰਟਸ ਨੇ ਰਿਸ਼ਭ ਪੰਤ ਦੀ ਲਗਾਈ 27 ਕਰੋੜ ਰੁਪਏ ਬੋਲੀ

ਸ਼੍ਰੇਅਸ ਅਈਅਰ ’ਤੇ ਲੱਗੀ 26.75 ਕਰੋੜ ਰੁਪਏ ਦੀ ਬੋਲੀ ਸਾਊਦੀ ਅਰਬ/ਬਿਊਰੋ ਨਿਊਜ਼ : ਭਾਰਤੀ ਕਿ੍ਰਕਟ …