7.3 C
Toronto
Tuesday, October 21, 2025
spot_img
HomeਕੈਨੇਡਾFrontਬਸਪਾ ਮੁਖੀ ਮਾਇਆਵਤੀ ਨੇ ਆਪਣੇ ਭਤੀਜੇ ਆਕਾਸ਼ ਆਨੰਦ ਨੂੰ ਮੁੜ ਆਪਣਾ ਉੱਤਰਾਧਿਕਾਰੀ...

ਬਸਪਾ ਮੁਖੀ ਮਾਇਆਵਤੀ ਨੇ ਆਪਣੇ ਭਤੀਜੇ ਆਕਾਸ਼ ਆਨੰਦ ਨੂੰ ਮੁੜ ਆਪਣਾ ਉੱਤਰਾਧਿਕਾਰੀ ਬਣਾਇਆ

ਕੌਮੀ ਕੋਆਰਡੀਨੇਟਰ ਦੀ ਜ਼ਿੰਮੇਵਾਰੀ ਸੌਂਪੀ; ਆਕਾਸ਼ ਨੇ ਮਾਇਆਵਤੀ ਤੋਂ ਆਸ਼ੀਰਵਾਦ ਲਿਆ
ਲਖਨਊ/ਬਿਊਰੋ ਨਿਊਜ਼
ਬਹੁਜਨ ਸਮਾਜ ਪਾਰਟੀ ਦੀ ਸੁਪਰੀਮੋ ਮਾਇਆਵਤੀ ਨੇ ਮੁੜ ਤੋਂ ਆਪਣੇ ਭਤੀਜੇ ਆਕਾਸ਼ ਆਨੰਦ ਨੂੰ ਆਪਣਾ ਉਤਰਾਧਿਕਾਰੀ ਐਲਾਨਿਆ ਹੈ। ਇਹ ਫੈਸਲਾ ਕੌਮੀ ਕਾਰਜਕਾਰਨੀ ਦੀ ਮੀਟਿੰਗ ਵਿਚ ਲਿਆ ਗਿਆ। ਉਨ੍ਹਾਂ ਨੂੰ ਕੌਮੀ ਕੋਆਰਡੀਨੇਟਰ ਦੀ ਜ਼ਿੰਮੇਵਾਰੀ ਵੀ ਸੌਂਪੀ ਗਈ ਹੈ। ਹੁਣ ਉਹ ਦੇਸ਼ ਭਰ ਵਿਚ ਪਾਰਟੀ ਦਾ ਕੰਮ ਕਾਜ ਸੰਭਾਲਣਗੇ। ਇਸ ਤੋਂ ਬਾਅਦ ਆਕਾਸ਼ ਆਨੰਦ ਨੇ ਮਾਇਆਵਤੀ ਦੇ ਪੈਰ ਛੂਹ ਕੇ ਆਸ਼ੀਰਵਾਦ ਲਿਆ। ਦੱਸਣਾ ਬਣਦਾ ਹੈ ਕਿ ਮਾਇਆਵਤੀ ਨੇ ਲੋਕ ਸਭਾ ਚੋਣਾਂ ਦਰਮਿਆਨ ਹੀ ਆਕਾਸ਼ ਨੂੰ ਪਾਰਟੀ ਦੇ ਸਾਰੇ ਅਹਿਮ ਅਹੁਦਿਆਂ ਤੋਂ ਹਟਾ ਦਿੱਤਾ ਸੀ ਪਰ ਹੁਣ ਉਸਦੀ ਮੁੜ ਨਿਯੁਕਤੀ ਕੀਤੀ ਗਈ ਹੈ।
RELATED ARTICLES
POPULAR POSTS