-10.9 C
Toronto
Wednesday, January 21, 2026
spot_img
HomeਕੈਨੇਡਾFront18ਵੀਂ ਲੋਕ ਸਭਾ ਦਾ ਪਹਿਲਾ ਇਜਲਾਸ ਸ਼ੁਰੂ

18ਵੀਂ ਲੋਕ ਸਭਾ ਦਾ ਪਹਿਲਾ ਇਜਲਾਸ ਸ਼ੁਰੂ

ਪੀਐਮ ਮੋਦੀ ਨੇ ਕਿਹਾ : ਦੇਸ਼ ਚਲਾਉਣ ਲਈ ਸਾਰਿਆਂ ਦੀ ਸਹਿਮਤੀ ਜ਼ਰੂਰੀ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਦੀ 18ਵੀਂ ਲੋਕ ਸਭਾ ਦਾ ਪਹਿਲਾ ਇਜਲਾਸ ਅੱਜ 24 ਜੂਨ ਦਿਨ ਸੋਮਵਾਰ ਨੂੰ ਸ਼ੁਰੂ ਹੋ ਗਿਆ ਹੈ। ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਸੰਸਦ ਭਵਨ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਦੇਸ਼ ਚਲਾਉਣ ਲਈ ਸਾਰਿਆਂ ਦੀ ਸਹਿਮਤੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਅਸੀਂ ਸਾਰਿਆਂ ਨੂੰ ਨਾਲ ਲੈ ਕੇ ਚੱਲਣਾ ਚਾਹੁੰਦੇ ਹਾਂ ਅਤੇ ਸੰਵਿਧਾਨ ਦੀ ਮਰਿਆਦਾ ਦਾ ਪਾਲਣ ਕਰਦੇ ਹੋਏ ਦੇਸ਼ ਨੂੰ ਅੱਗੇ ਵਧਾਉਣਾ ਚਾਹੁੰਦੇ ਹਾਂ। ਪੀਐਮ ਮੋਦੀ ਨੇ ਕਿਹਾ ਕਿ ਦੇਸ਼ ਨੂੰ ਇਕ ਜ਼ਿੰਮੇਵਾਰ ਵਿਰੋਧੀ ਧਿਰ ਦੀ ਜ਼ਰੂਰਤ ਹੈ। ਇਸੇ ਦੌਰਾਨ ਭਾਜਪਾ ਦੇ ਸੰਸਦ ਮੈਂਬਰ ਭਰਤੂਹਰੀ ਮਹਤਾਬ ਨੂੰ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਪੋ੍ਰਟਮ ਸਪੀਕਰ ਦੇ ਅਹੁਦੇ ਦੀ ਸਹੁੰ ਚੁਕਾਈ। ਇਸ ਦੇ ਚੱਲਦਿਆਂ ਕਾਂਗਰਸ ਸਣੇ ਸਾਰੇ ਵਿਰੋਧੀ ਦਲਾਂ ਨੇ ਪ੍ਰੋਟਮ ਸਪੀਕਰ ਦਾ ਵਿਰੋਧ ਵੀ ਕੀਤਾ। ਵਿਰੋਧੀ ਧਿਰ ਦਾ ਕਹਿਣਾ ਸੀ ਕਿ ਸਰਕਾਰ ਨੇ ਨਿਯਮਾਂ ਨੂੰ ਦਰਕਿਨਾਰ ਕਰਕੇ ਭਰਤੂਹਰੀ ਮਹਤਾਬ ਨੂੰ ਪ੍ਰੋਟਮ ਸਪੀਕਰ ਨਿਯੁਕਤ ਕੀਤਾ ਹੈ। ਇਸ ਤੋਂ ਬਾਅਦ ਸਪੀਕਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਿਤ ਸ਼ਾਹ ਅਤੇ ਧਰਮੇਂਦਰ ਪ੍ਰਧਾਨ ਸਣੇ ਕਈ ਸੰਸਦ ਮੈਂਬਰਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਧਿਆਨ ਰਹੇ ਕਿ ਪੰਜਾਬ ਦੇ 13 ਲੋਕ ਸਭਾ ਸੰਸਦ ਮੈਂਬਰਾਂ ਨੂੰ ਭਲਕੇ 25 ਜੂਨ ਨੂੰ ਸਹੁੰ ਚੁਕਾਈ ਜਾਵੇਗੀ। ਇਸ ਸੂਚੀ ਵਿਚ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਜਿੱਤੇ ਅੰਮਿ੍ਰਤਪਾਲ ਸਿੰਘ ਦਾ ਨਾਮ ਵੀ ਸ਼ਾਮਲ ਹੈ, ਜਿਹੜੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹਨ।
RELATED ARTICLES
POPULAR POSTS