21.1 C
Toronto
Thursday, September 10, 2026
spot_img
HomeਕੈਨੇਡਾFrontਬਸਪਾ ਵਲੋਂ ਜਲੰਧਰ ਪੱਛਮੀ ਜ਼ਿਮਨੀ ਚੋਣ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ

ਬਸਪਾ ਵਲੋਂ ਜਲੰਧਰ ਪੱਛਮੀ ਜ਼ਿਮਨੀ ਚੋਣ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ

ਬਸਪਾ ਵਲੋਂ ਜਲੰਧਰ ਪੱਛਮੀ ਜ਼ਿਮਨੀ ਚੋਣ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ
ਬਸਪਾ ਮੁਖੀ ਮਾਇਆਵਤੀ ਵੀ ਕਰੇਗੀ ਚੋਣ ਪ੍ਰਚਾਰ
ਜਲੰਧਰ/ਬਿਊਰੋ ਨਿਊਜ਼
ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਜਿੱਤਣ ਲਈ ਸਾਰੀਆਂ ਸਿਆਸੀ ਪਾਰਟੀਆਂ ਨੇ ਆਪੋ-ਆਪਣੇ ਉਮੀਦਵਾਰ ਨੂੰ ਜਿਤਾਉਣ ਲਈ ਪੂਰਾ ਜ਼ੋਰ ਲਗਾਇਆ ਹੋਇਆ ਹੈ। ਭਾਰਤੀ ਜਨਤਾ ਪਾਰਟੀ ਨੇ ਪਿਛਲੇ ਦਿਨੀਂ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਸੀ। ਇਸਦੇ ਚੱਲਦਿਆਂ ਹੁਣ ਬਹੁਜਨ ਸਮਾਜ ਪਾਰਟੀ ਨੇ ਵੀ ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਬਸਪਾ ਪੰਜਾਬ ਦੇ ਪ੍ਰਧਾਨ ਜਸਵੀਰ ਸਿੰਘ ਗੜੀ ਨੇ ਦੱਸਿਆ ਕਿ ਅਸੀਂ ਚੋਣ ਕਮਿਸ਼ਨ ਨੂੰ 32 ਸਟਾਰ ਪ੍ਰਚਾਰਕਾਂ ਦੀ ਸੂਚੀ ਭੇਜ ਦਿੱਤੀ ਹੈ, ਜਿਸ ਵਿਚ ਬਸਪਾ ਮੁਖੀ ਮਾਇਆਵਤੀ, ਆਕਾਸ਼ ਆਨੰਦ, ਰਣਧੀਰ ਸਿੰਘ ਬੈਣੀਵਾਲ ਸਣੇ 32 ਵਿਅਕਤੀਆਂ ਦੇ ਨਾਮ ਸ਼ਾਮਲ ਹਨ। ਧਿਆਨ ਰਹੇ ਕਿ ਬਹੁਜਨ ਸਮਾਜ ਪਾਰਟੀ ਨੇ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਬਿੰਦਰਾ ਲਾਖਾ ਨੂੰ ਉਮੀਦਵਾਰ ਬਣਾਇਆ ਹੈ ਅਤੇ ਇਸ ਜ਼ਿਮਨੀ ਚੋਣ ਲਈ ਮੁਕਾਬਲਾ ਬਹੁਕੋਣਾ ਹੋਣ ਦੇ ਆਸਾਰ ਹਨ।
RELATED ARTICLES
POPULAR POSTS