3.2 C
Toronto
Saturday, April 4, 2026
spot_img
Homeਪੰਜਾਬਐਨ ਆਰ ਆਈ ਭਲਕੇ ਮਜੀਠਾ 'ਚ ਆਮ ਆਦਮੀ ਪਾਰਟੀ ਦੇ ਹੱਕ...

ਐਨ ਆਰ ਆਈ ਭਲਕੇ ਮਜੀਠਾ ‘ਚ ਆਮ ਆਦਮੀ ਪਾਰਟੀ ਦੇ ਹੱਕ ‘ਚ ਕਰਨਗੇ ਰੈਲੀ

aap-canada-759ਪਰਵਾਸੀ ਭਾਰਤੀ ਚਾਹੁੰਦੇ ਹਨ ਕਿ ਪੰਜਾਬ ‘ਚ ਸਰਕਾਰ ਬਦਲੇ
ਅੰਮ੍ਰਿਤਸਰ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਸਮਰਥਨ ਵਿੱਚ ਪਰਵਾਸੀ ਪੰਜਾਬੀਆਂ ਵੱਲੋਂ ਭਲਕੇ ਮੰਗਲਵਾਰ ਨੂੰ ਮਜੀਠਾ ਹਲਕੇ ਵਿੱਚ ਪਾਰਟੀ ਦੇ ਉਮੀਦਵਾਰ ਹਿੰਮਤ ਸਿੰਘ ਸ਼ੇਰਗਿੱਲ ਦੇ ਹੱਕ ਵਿੱਚ ਰੈਲੀ ਕੀਤੀ ਜਾ ਰਹੀ ਹੈ। ਪਰਵਾਸੀ ਪੰਜਾਬੀ ਮਜੀਠਾ ਵਿੱਚ ਪਹਿਲਾਂ ਇਕੱਠੇ ਹੋਣਗੇ। ਇਸ ਤੋਂ ਬਾਅਦ ਪੂਰੇ ਹਲਕੇ ਵਿੱਚ ਰੋਡ ਸ਼ੋਅ ਕੀਤਾ ਜਾਵੇਗਾ। ‘ਆਪ’ ਦੇ ਓਵਰਸੀਜ਼ ਯੂਨਿਟ ਦੇ ਯੂਥ ਕਨਵੀਨਰ ਜੋਬਨ ਰੰਧਾਵਾ ਨੇ ਆਖਿਆ ਕਿ 1000 ਪਰਵਾਸੀ ਪੰਜਾਬ ਵਿੱਚ ਪਹੁੰਚ ਚੁੱਕੇ ਹਨ। ਭਲਕੇ ਮੰਗਲਵਾਰ ਨੂੰ ਵੱਡੀ ਗਿਣਤੀ ਹੋਰ ਪਰਵਾਸੀ ਅੰਮ੍ਰਿਤਸਰ ਹਵਾਈ ਅੱਡੇ ਉੱਤੇ ਪਹੁੰਚ ਰਹੇ ਹਨ।
ਜੋਬਨ ਰੰਧਾਵਾ ਨੇ ਦੱਸਿਆ ਕਿ ਚੱਲੋ ਪੰਜਾਬ ਮੁਹਿੰਮ ਨੂੰ ਪਰਵਾਸੀ ਪੰਜਾਬੀਆਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਗਿਆ ਹੈ। ਇਸ ਦੌਰਾਨ ਕੈਨੇਡਾ ਤੋਂ ਆਮ ਆਦਮੀ ਪਾਰਟੀ ਦੀ ਕਨਵੀਨਰ ਜਸਕੀਰਤ ਮਾਨ ਦਾ ਕਹਿਣਾ ਹੈ ਕਿ ਪੰਜਾਬ ਦੀ ਸਥਿਤੀ ਪਹਿਲਾਂ ਦੇ ਮੁਕਾਬਲੇ ਬਹੁਤ ਖ਼ਰਾਬ ਹੋ ਚੁੱਕੀ ਹੈ। ਇਸ ਲਈ ਹਰ ਪਰਵਾਸੀ ਚਾਹੁੰਦਾ ਹੈ ਕਿ ਪੰਜਾਬ ਵਿੱਚ ਮੌਜੂਦਾ ਸਰਕਾਰ ਬਦਲੇ।

RELATED ARTICLES
POPULAR POSTS