Breaking News
Home / ਕੈਨੇਡਾ / Front / ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਨੇ ਨਹੀਂ ਦਿੱਤੀ ਰਾਹਤ

ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਨੇ ਨਹੀਂ ਦਿੱਤੀ ਰਾਹਤ

ਜ਼ਮਾਨਤ ਪਟੀਸ਼ਨ ’ਤੇ ਹੁਣ 26 ਜੂਨ ਨੂੰ ਹੋਵੇਗੀ ਸੁਣਵਾਈ
ਨਵੀਂ ਦਿੱਲੀ/ਬਿਊਰੋ ਨਿਊਜ਼
ਸੁਪਰੀਮ ਕੋਰਟ ਵਿਚ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ’ਤੇ ਸੁਣਵਾਈ 26 ਜੂਨ ਤੱਕ ਟਾਲ ਦਿੱਤੀ ਗਈ ਹੈ। ਅਦਾਲਤ ਨੇ ਕਿਹਾ ਕਿ ਦਿੱਲੀ ਹਾਈਕੋਰਟ ਨੇ ਅਜੇ ਤੱਕ ਫੈਸਲਾ ਨਹੀਂ ਸੁਣਾਇਆ ਹੈ, ਇਸ ਲਈ ਉਸ ਤੋਂ ਪਹਿਲਾਂ ਕੋਈ ਨਿਰਦੇਸ਼ ਦੇਣਾ ਸਹੀ ਨਹੀਂ ਹੋਵੇਗਾ ਅਤੇ ਥੋੜ੍ਹਾ ਇੰਤਜ਼ਾਰ ਕਰੋ। ਧਿਆਨ ਰਹੇ ਕਿ ਕੇਜਰੀਵਾਲ ਲੋਅਰ ਕੋਰਟ ਵਲੋਂ ਜ਼ਮਾਨਤ ਦਿੱਤੇ ਜਾਣ ਦੇ ਬਾਵਜੂਦ ਵੀ ਜੇਲ੍ਹ ਵਿਚ ਹੈ, ਕਿਉਂਕਿ ਈਡੀ ਨੇ ਦਿੱਲੀ ਹਾਈਕੋਰਟ ਵਿਚ ਕੇਜਰੀਵਾਲ ਦੀ ਜ਼ਮਾਨਤ ਦਾ ਵਿਰੋਧ ਕਰਦੇ ਹੋਏ ਇਸ ’ਤੇ ਰੋਕ ਦੀ ਮੰਗ ਕੀਤੀ ਸੀ। ਅਰਵਿੰਦ ਕੇਜਰੀਵਾਲ ਆਬਕਾਰੀ ਨੀਤੀ ਘੁਟਾਲਾ ਮਾਮਲੇ ਵਿਚ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਬੰਦ ਹੈ। ਦੱਸਣਯੋਗ ਹੈ ਕਿ ਰਾਊਜ਼ ਐਵੀਨਿਊ ਅਦਾਲਤ ਨੇ ਲੰਘੀ 20 ਜੂਨ ਨੂੰ ਸ਼ਾਮ 8 ਵਜੇ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇ ਦਿੱਤੀ ਸੀ ਅਤੇ ਮਾਨਯੋਗ ਜੱਜ ਨੇ ਕਿਹਾ ਸੀ ਕਿ ਈਡੀ ਕੋਲ ਅਰਵਿੰਦ ਕੇਜਰੀਵਾਲ ਦੇ ਖਿਲਾਫ ਕੋਈ ਸਿੱਧੇ ਸਬੂਤ ਨਹੀਂ ਹਨ।

Check Also

ਪ੍ਰਕਾਸ਼ ਸਿੰਘ ਬਾਦਲ ਤੋਂ ‘ਫਖਰ-ਏ-ਕੌਮ’ ਖਿਤਾਬ ਵਾਪਸ ਲੈਣ ਦਾ ਫੈਸਲਾ

ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਮਿਲਦੀਆਂ ਸਹੂਲਤਾਂ ਵਾਪਸ ਲੈਣ ਦੇ ਵੀ ਹੁਕਮ ਅੰਮਿ੍ਰ੍ਰਤਸਰ/ਬਿਊਰੋ ਨਿਊਜ਼ …