-1.4 C
Toronto
Sunday, December 7, 2025
spot_img
HomeਕੈਨੇਡਾFrontਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਉਣ ਵਾਲੇ ਸ਼ਰਧਾਲੂਆਂ ਲਈ ਸ਼ੋ੍ਮਣੀ ਕਮੇਟੀ ਨੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਉਣ ਵਾਲੇ ਸ਼ਰਧਾਲੂਆਂ ਲਈ ਸ਼ੋ੍ਮਣੀ ਕਮੇਟੀ ਨੇ ਨਵੇਂ ਨਿਯਮ ਕੀਤੇ ਲਾਗੂ

ਪਰਿਕਰਮਾ ’ਚ ਯੋਗਾ ਕਰਨ ਵਾਲੀ ਲੜਕੀ ਨੂੰ ਪੁਲਿਸ ਭੇਜੇਗੀ ਨੋਟਿਸ
ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਉਣ ਵਾਲੇ ਸ਼ਰਧਾਲੂਆਂ ਲਈ ਨਵੇਂ ਨਿਯਮ ਬਣਾ ਦਿੱਤੇ ਹਨ। ਜਿਵੇਂ ਸ੍ਰੀ ਹਰਿਮੰਦਰ ਸਾਹਿਬ ਦੇ ਗਲਿਆਰੇ ਅੰਦਰ ਕਿਸੇ ਵੀ ਤਰ੍ਹਾਂ ਦਾ ਨਸ਼ੀਲਾ ਪਦਾਰਥ ਲਿਜਾਣ ਦੀ ਪੂਰਨ ਤੌਰ ’ਤੇ ਪਾਬੰਦੀ ਹੈ, ਉਸੇ ਤਰ੍ਹਾਂ ਪਰਿਕਰਮਾ ਦੌਰਾਨ ਤੁਸੀਂ ਫੋਟੋਗ੍ਰਾਫ਼ੀ ਵੀ ਨਹੀਂ ਕਰ ਸਕਦੇ। ਇਸੇ ਤਰ੍ਹਾਂ ਹਰਿਮੰਦਰ ਸਾਹਿਬ ਵਿਖੇ ਆਉਣ ਵਾਲੇ ਹਰ ਵਿਅਕਤੀ ਦਾ ਸਿਰ ਢਕਿਆ ਹੋਣਾ ਚਾਹੀਦਾ ਅਤੇ ਪਵਿੱਤਰ ਸਰੋਵਰ ਵਿਚ ਵੀ ਸਿਰਫ਼ ਤੁਸੀਂ ਡੁਬਕੀ ਹੀ ਲਗਾ ਸਕਦੇ ਹੋ ਪਰ ਤੈਰ ਨਹੀਂ ਸਕਦੇ। ਇਸੇ ਤਰ੍ਹਾਂ ਪਰਿਕਰਮਾ ਦੌਰਾਨ ਹਰ ਸ਼ਰਧਾਲੂ ਨੂੰ ਆਪਣਾ ਮੋਬਾਇਲ ਫੋਨ ਬੰਦ ਰੱਖਣ ਦੀ ਵੀ ਸਲਾਹ ਦਿੱਤੀ ਗਈ ਹੈ। ਉਧਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ’ਚ ਯੋਗਾ ਕਰਨ ਵਾਲੀ ਅਰਚਨਾ ਮਕਵਾਨਾ ਨੂੰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸ਼ਿਕਾਇਤ ’ਤੇ ਪੰਜਾਬ ਪੁਲਿਸ ਵੱਲੋਂ ਨੋਟਿਸ ਭੇਜਿਆ ਜਾਵੇਗਾ। ਪੁਲਿਸ ਅਧਿਕਾਰੀ ਨੇ ਕਿਹਾ ਕਿ ਇਨਕੁਆਇਰੀ ਪੂਰੀ ਹੋਣ ਅਤੇ ਦੋਸ਼ੀ ਸਾਬਤ ਹੋਣ ਮਗਰੋਂ ਹੀ ਅਰਚਨਾ ਮਕਵਾਨਾ ਖਿਲਾਫ਼ ਅਗਲੀ ਕਾਰਵਾਈ ਕੀਤੀ ਜਾਵੇਗੀ।

RELATED ARTICLES
POPULAR POSTS