Breaking News
Home / ਕੈਨੇਡਾ / Front / ਪੰਜਾਬ ਤੇ ਚੰਡੀਗੜ੍ਹ ਦੇ ਸੰਸਦ ਮੈਂਬਰਾਂ ਨੇ ਮਾਂ ਬੋਲੀ ਪੰਜਾਬੀ ’ਚ ਚੁੱਕੀ ਸਹੁੰ

ਪੰਜਾਬ ਤੇ ਚੰਡੀਗੜ੍ਹ ਦੇ ਸੰਸਦ ਮੈਂਬਰਾਂ ਨੇ ਮਾਂ ਬੋਲੀ ਪੰਜਾਬੀ ’ਚ ਚੁੱਕੀ ਸਹੁੰ

ਦੀਪਕ ਸ਼ਰਮਾ ਚਨਾਰਥਲ ਨੇ 14 ਸੰਸਦ ਮੈਂਬਰਾਂ ਨੂੰ ਚਿੱਠੀ ਲਿਖ ਮਾਂ ਬੋਲੀ ’ਚ ਸਹੁੰ ਚੁੱਕਣ ਦੀ ਕੀਤੀ ਸੀ ਬੇਨਤੀ
ਨਵੀਂ ਦਿੱਲੀ/ਬਿਊਰੋ ਨਿਊਜ਼
ਪੰਜਾਬ ਦੇ ਲੋਕ ਸਭਾ ਸੰਸਦ ਮੈਂਬਰਾਂ ਅਤੇ ਚੰਡੀਗੜ੍ਹ ਦੀ ਇਕੋ ਇਕ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਮੁਨੀਸ਼ ਤਿਵਾੜੀ ਨੇ ਵੀ ਮਾਂ ਬੋਲੀ ਪੰਜਾਬ ਵਿਚ ਸਹੁੰ ਚੁੱਕ ਕੇ ਮਾਂ ਬੋਲੀ ਪੰਜਾਬੀ ਦਾ ਮਾਣ ਵਧਾਇਆ ਹੈ। ਪੰਜਾਬ ਦੇ ਕੁੱਲ 13 ਸੰਸਦ ਮੈਂਬਰ ਹਨ, ਜਿਨ੍ਹਾਂ ਵਿਚੋਂ 12 ਸੰਸਦ ਮੈਂਬਰਾਂ ਨੇ ਅੱਜ ਮੰਗਲਵਾਰ ਨੂੰ ਸੰਸਦ ਭਵਨ ਵਿਚ ਆਪਣੇ ਅਹੁਦੇ ਦੀ ਸਹੁੰ ਚੁੱਕ ਲਈ ਹੈ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮਿ੍ਰਤਪਾਲ ਸਿੰਘ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਹੋਣ ਕਰਕੇ ਸਹੁੰ ਨਹੀਂ ਚੁੱਕ ਸਕੇ।
ਇਸ ਸਬੰਧ ਵਿਚ ਲੇਖਕ ਅਤੇ ਪੱਤਰਕਾਰ ਦੀਪਕ ਸ਼ਰਮਾ ਚਨਾਰਥਲ ਨੇ ਕਿਹਾ ਕਿ ਪੰਜਾਬ ਅਤੇ ਚੰਡੀਗੜ੍ਹ ਦੇ ਸੰਸਦ ਮੈਂਬਰਾਂ ਨੇ ਮਾਂ ਬੋਲੀ ਪੰਜਾਬੀ ਵਿਚ ਸਹੁੰ ਚੁੱਕ ਕੇ ਜਿੱਥੇ ਮਾਂ ਬੋਲੀ ਪੰਜਾਬੀ ਦਾ ਮਾਣ ਵਧਾਇਆ ਹੈ, ਉਥੇ ਹੀ ਉਨ੍ਹਾਂ ਸਾਡੀ ਲਿਖੀ ਚਿੱਠੀ ਦਾ ਵੀ ਮਾਣ ਰੱਖਿਆ ਹੈ। ਧਿਆਨ ਰਹੇ ਕਿ ਦੀਪਕ ਸ਼ਰਮਾ ਚਨਾਰਥਲ ਨੇ ਪੰਜਾਬ ਅਤੇ ਚੰਡੀਗੜ੍ਹ ਦੇ ਸਾਰੇ 14 ਸੰਸਦ ਮੈਂਬਰਾਂ ਨੂੰ ਚਿੱਠੀ ਲਿਖ ਕੇ ਮਾਂ ਬੋਲੀ ਪੰਜਾਬੀ ਵਿਚ ਹੀ ਸਹੁੰ ਚੁੱਕਣ ਦੀ ਬੇਨਤੀ ਕੀਤੀ ਸੀ। ਉਨ੍ਹਾਂ ਇਹ ਵੀ ਕਿਹਾ ਸੀ ਕਿ ਅਸੀਂ ਉਮੀਦ ਕਰਦੇ ਹਾਂ ਕਿ ਤੁਸੀਂ ਭਾਰਤ ਦੀ ਸੰਸਦ ਵਿਚ ਪੰਜਾਬ ਦੀ ਆਵਾਜ਼ ਬਣੋਗੇ।
ਪੰਜਾਬ ਦੇ ਜਿਨ੍ਹਾਂ 12 ਲੋਕ ਸਭਾ ਸੰਸਦ ਮੈਂਬਰਾਂ ਨੇ ਅੱਜ ਅਹੁਦੇ ਦੀ ਸਹੁੰ ਚੁੱਕੀ ਹੈ ਉਨ੍ਹਾਂ ਵਿਚ ਕਾਂਗਰਸੀ ਪਾਰਟੀ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ, ਗੁਰਜੀਤ ਸਿੰਘ ਔਜਲਾ, ਡਾ. ਅਮਰ ਸਿੰਘ, ਸੁਖਜਿੰਦਰ ਸਿੰਘ ਰੰਧਾਵਾ, ਸ਼ੇਰ ਸਿੰਘ ਘੁਬਾਇਆ, ਡਾ. ਧਰਮਵੀਰ ਗਾਂਧੀ ਅਤੇ ਚਰਨਜੀਤ ਸਿੰਘ ਚੰਨੀ ਸ਼ਾਮਲ ਹਨ। ਇਸੇ ਤਰ੍ਹਾਂ ਆਜ਼ਾਦ ਉਮੀਦਵਾਰ ਸਰਬਜੀਤ ਸਿੰਘ ਖਾਲਸਾ ਨੇ ਵੀ ਪੰਜਾਬੀ ਭਾਸ਼ਾ ਵਿਚ ਸਹੁੰ ਚੁੱਕੀ ਹੈ। ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ਡਾ. ਰਾਜ ਕੁਮਾਰ ਚੱਬੇਵਾਲ ਅਤੇ ਮਾਲਵਿੰਦਰ ਸਿੰਘ ਕੰਗ ਨੇ ਵੀ ਮਾਂ ਬੋਲੀ ਪੰਜਾਬੀ ਵਿਚ ਸਹੁੰ ਚੁੱਕੀ ਹੈ। ਇਸੇ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਵੀ ਪੰਜਾਬੀ ਭਾਸ਼ਾ ਵਿਚ ਚੁੱਕ ਕੇ ਮਾਂ ਬੋਲੀ ਪੰਜਾਬੀ ਦਾ ਮਾਣ ਵਧਾਇਆ ਹੈ। ਜ਼ਿਕਰਯੋਗ ਹੈ ਕਿ ਚੰਡੀਗੜ੍ਹ ਦੀ ਇਕੋ ਇਕ ਲੋਕ ਸਭਾ ਸੀਟ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਮੁਨੀਸ਼ ਤਿਵਾੜੀ ਨੇ ਵੀ ਲੰਘੇ ਕੱਲ੍ਹ ਮਾਂ ਬੋਲੀ ਪੰਜਾਬੀ ਵਿਚ ਹੀ ਸਹੁੰ ਚੁੱਕੀ ਸੀ।

Check Also

ਬੀਬੀ ਜਗੀਰ ਕੌਰ ਨੂੰ ਧੀ ਦੇ ਕਤਲ ਮਾਮਲੇ ’ਚ ਸ਼੍ਰੋਮਣੀ ਕਮੇਟੀ ਨੇ ਭੇਜਿਆ ਨੋਟਿਸ

  ਅੰਮਿ੍ਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਧੀ ਦੇ …