16.9 C
Toronto
Sunday, September 6, 2026
spot_img
HomeਕੈਨੇਡਾFrontਸੁਖਬੀਰ ਬਾਦਲ ਦੀ ਅਗਵਾਈ ’ਚ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨਾਂ ਦੀ ਚੰਡੀਗੜ੍ਹ...

ਸੁਖਬੀਰ ਬਾਦਲ ਦੀ ਅਗਵਾਈ ’ਚ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨਾਂ ਦੀ ਚੰਡੀਗੜ੍ਹ ’ਚ ਹੋਈ ਮੀਟਿੰਗ

ਸੁਖਬੀਰ ਬਾਦਲ ਦੀ ਅਗਵਾਈ ’ਚ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨਾਂ ਦੀ ਚੰਡੀਗੜ੍ਹ ’ਚ ਹੋਈ ਮੀਟਿੰਗ
ਲੋਕ ਸਭਾ ਚੋਣਾਂ ਵਿਚ ਮਿਲੀ ਹਾਰ ਦੀ ਕੀਤੀ ਗਈ ਸਮੀਖਿਆ
ਚੰਡੀਗੜ੍ਹ/ਬਿਊਰੋ ਨਿਊਜ਼ : ਲੋਕ ਸਭਾ ਚੋਣਾਂ ’ਚ ਮਿਲੀ ਹਾਰ ਤੋਂ ਬਾਅਦ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨਾਂ ਦੀ ਅੱਜ ਚੰਡੀਗੜ੍ਹ ਵਿਖੇ ਇਕ ਮੀਟਿੰਗ ਹੋਈ। ਇਸ ਮੀਟਿੰਗ ਦੀ ਪ੍ਰਧਾਨਗੀ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੀਤੀ ਗਈ। ਮੀਟਿੰਗ ਦੌਰਾਨ ਪਾਰਟੀ ਦੇ ਕਮਜ਼ੋਰ ਹੋਣ ’ਤੇ ਸਮੀਖਿਆ ਕੀਤੀ ਗਈ। ਜਦਕਿ ਜ਼ਿਲ੍ਹਾ ਪ੍ਰਧਾਨਾਂ ਵੱਲੋਂ ਸੁਖਬੀਰ ਬਾਦਲ ਵੱਲੋਂ ਭਾਜਪਾ ਨਾਲ ਗੱਠਜੋੜ ਨਾ ਕੀਤੇ ਜਾਣ ਵਾਲੇ ਫੈਸਲੇ ਦੀ ਸ਼ਲਾਘਾ ਕੀਤੀ ਗਈ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਨੇ ਰਾਜਨੀਤੀ ਤੋਂ ਉਪਰ ਪਾਰਟੀ ਸਿਧਾਂਤਾਂ ਨੂੰ ਰੱਖਦਿਆਂ ਭਾਜਪਾ ਨਾਲ ਗੱਠਜੋੜ ਕਰਨ ਤੋਂ ਇਨਕਾਰ ਕਰ ਦਿੱਤਾ। ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨਾਂ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਅਤੇ ਤੋੜਨ ਦੀਆਂ ਕੋਸ਼ਿਸ਼ਾਂ ਪਿੱਛੇ ਭਾਰਤੀ ਜਨਤਾ ਪਾਰਟੀ ਅਤੇ ਏਜੰਸੀਆਂ ਦਾ ਹੱਥ ਹੈ। ਇਸ ਮੌਕੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ਚੋਣਾਂ ਦੌਰਾਨ ਮਿਲੀ ਹਾਰ ਤੋਂ ਪਾਰਟੀ ਆਗੂਆਂ ਨੂੰ ਨਿਰਾਸ਼ ਨਾ ਹੋਣ ਦੀ ਸਲਾਹ ਦਿੱਤੀ।

 

RELATED ARTICLES
POPULAR POSTS