6.9 C
Toronto
Friday, November 7, 2025
spot_img
HomeਕੈਨੇਡਾFrontਹੁਸ਼ਿਆਰਪੁਰ ਤੋਂ 4 ਵਾਰ ਸੰਸਦ ਮੈਂਬਰ ਰਹੇ ਕਮਲ ਚੌਧਰੀ ਦਾ ਦਿਹਾਂਤ

ਹੁਸ਼ਿਆਰਪੁਰ ਤੋਂ 4 ਵਾਰ ਸੰਸਦ ਮੈਂਬਰ ਰਹੇ ਕਮਲ ਚੌਧਰੀ ਦਾ ਦਿਹਾਂਤ

3 ਵਾਰ ਕਾਂਗਰਸ ਅਤੇ 1 ਵਾਰ ਭਾਜਪਾ ਦੀ ਟਿਕਟ ’ਤੇ ਜਿੱਤੀ ਸੀ ਚੋਣ
ਹੁਸ਼ਿਆਰਪੁਰ/ਬਿਊਰੋ ਨਿਊਜ਼
ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ 4 ਵਾਰ ਸੰਸਦ ਮੈਂਬਰ ਰਹਿ ਚੁੱਕੇ ਕਮਲ ਚੌਧਰੀ ਦਾ ਅੱਜ ਦਿਹਾਂਤ ਹੋ ਗਿਆ। ਉਨ੍ਹਾਂ ਦਿੱਲੀ ਦੇ ਇਕ ਹਸਪਤਾਲ ਵਿਚ ਆਖਰੀ ਸਾਹ ਲਏ ਅਤੇ ਉਨ੍ਹਾਂ ਦੀ ਉਮਰ 76 ਸਾਲ ਸੀ।  ਕਮਲ ਚੌਧਰੀ ਕਾਂਗਰਸ ਪਾਰਟੀ ਦੀ ਟਿਕਟ ’ਤੇ 1985, 1989 ਅਤੇ 1992 ਵਿੱਚ ਹੁਸ਼ਿਆਰਪੁਰ ਤੋਂ ਸੰਸਦ ਮੈਂਬਰ ਚੁਣੇ ਗਏ ਸਨ। ਇਸ ਤੋਂ ਬਾਅਦ ਉਹ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ ਸਨ ਅਤੇ ਉਨ੍ਹਾਂ 1998 ਵਿਚ ਭਾਜਪਾ ਦੀ ਟਿਕਟ ’ਤੇ ਚੋਣ ਲੜੀ ਤੇ ਉਹ ਚੌਥੀ ਵਾਰ ਹੁਸ਼ਿਆਰਪੁਰ ਤੋਂ ਸੰਸਦ ਮੈਂਬਰ ਬਣ ਗਏ ਸਨ। ਸੰਸਦ ਮੈਂਬਰ ਹੁੰਦਿਆਂ ਉਹ ਰੱਖਿਆ ਬਾਰੇ ਸੰਸਦੀ ਸਥਾਈ ਕਮੇਟੀ ਦੇ ਚੇਅਰਮੈਨ ਵੀ ਰਹੇ। ਧਿਆਨ ਰਹੇ ਕਿ ਕਮਲ ਚੌਧਰੀ ਹਵਾਈ ਫੌਜ ਵਿਚ ਲੜਾਕੂ ਜਹਾਜ਼ ਦੇ ਪਾਇਲਟ ਵੀ ਰਹੇ ਹਨ।
RELATED ARTICLES
POPULAR POSTS