ਸੁਪਰੀਮ ਕੋਰਟ ਨੇ ਬਜਟ ਟਾਲਣ ਦੀ ਮੰਗ ਵਾਲੀ ਅਰਜ਼ੀ ਕੀਤੀ ਖਾਰਜ
ਨਵੀਂ ਦਿੱਲੀ/ਬਿਊਰੋ ਨਿਊਜ਼
ਸੁਪਰੀਮ ਕੋਰਟ ਨੇ ਪੰਜ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੇਂਦਰੀ ਬਜਟ ਟਾਲਣ ਦੀ ਮੰਗ ਦੀ ਅਰਜ਼ੀ ਨੂੰ ਖ਼ਾਰਜ ਕਰ ਦਿੱਤਾ ਹੈ। ਸੁਪਰੀਮ ਕੋਰਟ ਦੇ ਇਸ ਫੈਸਲੇ ਤੋਂ ਬਾਅਦ ਸਪਸ਼ਟ ਹੋ ਗਿਆ ਹੈ ਕਿ ਦੇਸ਼ ਦਾ ਆਮ ਬਜਟ ਇੱਕ ਫਰਵਰੀ ਨੂੰ ਹੀ ਪੇਸ਼ ਕੀਤਾ ਜਾਵੇਗਾ।
ਅਦਾਲਤ ਨੇ ਪਟੀਸ਼ਨ ਪਾਉਣ ਵਾਲੇ ਵਕੀਲ ਐਮ.ਐਲ. ਸ਼ਰਮਾ ਨੂੰ ਵੀ ਅਦਾਲਤ ਵਿੱਚ ਤਿਆਰੀ ਕਰਕੇ ਆਉਣ ਦੀ ਸਲਾਹ ਵੀ ਦਿੱਤੀ ਹੈ। ਸਾਲ 2017-18 ਦਾ ਕੇਂਦਰੀ ਬਜਟ ਪੇਸ਼ ਕਰਨ ਦੀ ਤਾਰੀਖ਼ ਇੱਕ ਫਰਵਰੀ ਤੋਂ ਅੱਗੇ ਪਾਉਣ ਦੀ ਪਟੀਸ਼ਨਕਰਤਾ ਨੇ ਅਦਾਲਤ ਨੂੰ ਅਪੀਲ ਕੀਤੀ ਸੀ। ਚੇਤੇ ਰਹੇ ਕਿ ਉੱਤਰ ਪ੍ਰਦੇਸ਼, ਪੰਜਾਬ, ਗੋਆ, ਮਨੀਪੁਰ ਤੇ ਉੱਤਰਾਖੰਡ ਵਿੱਚ ਚੋਣਾਂ ਦਾ ਐਲਾਨ ਹੋ ਚੁੱਕਾ ਹੈ।
Check Also
ਭਗਦੜ ਮਚਣ ਤੋਂ ਬਾਅਦ ਵੀ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭੀੜ ਵਧੀ
ਬੀਤੀ ਰਾਤ 18 ਲੋਕਾਂ ਦੀ ਹੋਈ ਸੀ ਮੌਤ; ਪੁਲੀਸ ਨੇ ਲੋਕਾਂ ਤੋਂ ਪੁੱਛਗਿੱਛ ਕੀਤੀ ਨਵੀਂ …