Breaking News
Home / ਕੈਨੇਡਾ / Front / ਰਾਹੁਲ ਗਾਂਧੀ ਹੋਣਗੇ ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ

ਰਾਹੁਲ ਗਾਂਧੀ ਹੋਣਗੇ ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ

ਰਾਜੀਵ-ਸੋਨੀਆ ਤੋਂ ਬਾਅਦ ਰਾਹੁਲ ਇਸ ਅਹੁਦੇ ’ਤੇ ਰਹਿਣ ਵਾਲੇ ਗਾਂਧੀ ਪਰਿਵਾਰ ਦੇ ਹੋਣਗੇ ਤੀਜੇ ਮੈਂਬਰ
ਨਵੀਂ ਦਿੱਲੀ/ਬਿਊਰੋ ਨਿਊਜ਼ : ਸੀਨੀਅਰ ਕਾਂਗਰਸੀ ਆਗੂ ਅਤੇ ਸੰਸਦ ਮੈਂਬਰ ਰਾਹੁਲ ਗਾਂਧੀ ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ ਹੋਣਗੇ। ਪਾਰਟੀ ਪ੍ਰਧਾਨ ਮਲਿਕਾ ਅਰਜੁਨ ਖੜਗੇ ਨੇ ਇੰਡੀਆ ਗੱਠਜੋੜ ਦੇ ਆਗੂਆਂ ਨਾਲ ਮੀਟਿੰਗ ਕਰਨ ਤੋਂ ਬਾਅਦ ਇਸ ਸਬੰਧੀ ਐਲਾਨ ਕੀਤਾ। ਇਸ ਤੋਂ ਬਾਅਦ ਕਾਂਗਰਸ ਸੰਸਦੀ ਬੋਰਡ ਦੀ ਪ੍ਰਧਾਨ ਸੋਨੀਆ ਗਾਂਧੀ ਨੇ ਪ੍ਰੋਟੈਮ ਸਪੀਕਰ ਭਰਤੂਹਰੀ ਮਹਿਤਾਬ ਨੂੰ ਇਸ ਸਬੰਧੀ ਪੱਤਰ ਲਿਖਿਆ। ਰਾਹੁਲ ਗਾਂਧੀ ਆਪਣੇ 20 ਸਾਲਾ ਰਾਜਨੀਤਿਕ ਕੈਰੀਅਰ ’ਚ ਪਹਿਲੀ ਵਾਰ ਕੋਈ ਸੰਵਿਧਾਨਕ ਅਹੁਦਾ ਸੰਭਾਲਣਗੇ ਅਤੇ ਉਹ ਇਸ ਅਹੁਦੇ ’ਤੇ ਰਹਿਣ ਵਾਲੇ ਗਾਂਧੀ ਪਰਿਵਾਰ ਦੇ ਤੀਜੇ ਮੈਂਬਰ ਹੋਣਗੇ। ਇਸ ਤੋਂ ਪਹਿਲਾਂ ਉਨ੍ਹਾਂ ਦੇ ਪਿਤਾ ਅਤੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ 1989 ਤੋਂ 90 ਤੱਕ ਅਤੇ ਮਾਤਾ ਸੋਨੀਆ ਗਾਂਧੀ 1999 ਤੋਂ 2004 ਤੱਕ ਇਸ ਅਹੁਦੇ ’ਤੇ ਰਹਿ ਚੁੱਕੇ ਹਨ। ਧਿਆਨ ਰਹੇ ਕਿ ਲੋਕ ਸਭਾ ’ਚ ਪਿਛਲੇ 10 ਸਾਲਾਂ ਤੋਂ ਵਿਰੋਧੀ ਧਿਰ ਦੇ ਆਗੂ ਦਾ ਅਹੁਦਾ ਖਾਲੀ ਸੀ।

Check Also

ਭਾਰਤ ਕ੍ਰਿਕਟ ਟੀ-20 ਵਰਲਡ ਕੱਪ ਦੇ ਫਾਈਨਲ ’ਚ ਪਹੁੰਚਿਆ

ਭਲਕੇ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਖੇਡਿਆ ਜਾਵੇਗਾ ਫਾਈਨਲ ਮੁਕਾਬਲਾ ਨਵੀਂ ਿਦੱਲੀ/ਬਿਊਰੋ ਨਿਊਜ਼ ਭਾਰਤ ਨੇ …