Breaking News
Home / ਕੈਨੇਡਾ / Front / ਹਰਸਿਮਰਤ ਕੌਰ ਬਾਦਲ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਇਕਜੁੱਟ ਹੋਣ ਦਾ ਕੀਤਾ ਦਾਅਵਾ

ਹਰਸਿਮਰਤ ਕੌਰ ਬਾਦਲ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਇਕਜੁੱਟ ਹੋਣ ਦਾ ਕੀਤਾ ਦਾਅਵਾ

ਕਿਹਾ : ਭਾਜਪਾ ਅਕਾਲੀ ਦਲ ਨੂੰ ਤੋੜਨ ਦੀ ਕਰ ਰਹੀ ਹੈ ਕੋਸ਼ਿਸ਼
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੀ ਖੇਤਰੀ ਪਾਰਟੀ ਸ਼ੋ੍ਰਮਣੀ ਅਕਾਲੀ ਦਲ ਵਿਚ ਚੱਲ ਰਿਹਾ ਕਲੇਸ਼ ਸ਼ਾਂਤ ਹੋਣ ਦਾ ਨਾਮ ਨਹੀਂ ਲੈ ਰਿਹਾ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਕਹਿ ਰਹੇ ਹਨ ਕਿ ਸਾਡੀ ਪਾਰਟੀ ਇਕਜੁੱਟ ਹੈ। ਹੁਣ ਇਸ ਨੂੰ ਲੈ ਕੇ ਬਠਿੰਡਾ ਤੋਂ ਸ਼ੋ੍ਰਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਅਤੇ ਸੁਖਬੀਰ ਸਿੰਘ ਬਾਦਲ ਦੀ ਪਤਨੀ ਹਰਸਿਮਰਤ ਕੌਰ ਬਾਦਲ ਨੇ ਵੀ ਕਿਹਾ ਹੈ ਕਿ ਸਾਰਾ ਸ਼ੋ੍ਰਮਣੀ ਅਕਾਲੀ ਦਲ ਇਕਜੁੱਟ ਹੈ ਅਤੇ ਪਾਰਟੀ ਪ੍ਰਧਾਨ ਦੇ ਨਾਲ ਖੜ੍ਹਾ ਹੈ। ਹਰਸਿਮਰਤ ਬਾਦਲ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇ ਕੁਝ ਪਿੱਠੂ ਸ਼ੋ੍ਰਮਣੀ ਅਕਾਲੀ ਦਲ ਨੂੰ ਤੋੜਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦੇ 117 ਸੀਨੀਅਰ ਆਗੂਆਂ ਵਿਚੋਂ 112 ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਹੱਕ ਵਿਚ ਹਨ। ਧਿਆਨ ਰਹੇ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਕੁਝ ਨਰਾਜ਼ ਸੀਨੀਅਰ ਆਗੂਆਂ ਨੇ ਲੰਘੇ ਕੱਲ੍ਹ ਜਲੰਧਰ ਵਿਚ ਵੱਖਰੇ ਤੌਰ ’ਤੇ ਮੀਟਿੰਗ ਵੀ ਕੀਤੀ ਸੀ ਅਤੇ ਪਾਰਟੀ ਪ੍ਰਧਾਨ ਨੂੰ ਬਦਲਣ ਸਬੰਧੀ ਚਰਚਾ ਵੀ ਹੋਈ ਸੀ।

Check Also

ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ

ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …