-7.6 C
Toronto
Friday, December 26, 2025
spot_img
HomeਕੈਨੇਡਾFrontਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਚ ਫੋਟੋ ਖਿੱਚਣ ਅਤੇ ਵੀਡੀਓਗ੍ਰਾਫ਼ੀ ਕਰਨ ’ਤੇ ਲਗਾਈ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਚ ਫੋਟੋ ਖਿੱਚਣ ਅਤੇ ਵੀਡੀਓਗ੍ਰਾਫ਼ੀ ਕਰਨ ’ਤੇ ਲਗਾਈ ਪਾਬੰਦੀ


ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਫ਼ਿਲਮਾਂ ਦੀ ਪ੍ਰਮੋਸ਼ਨ ’ਤੇ ਵੀ ਲਗਾਈ ਰੋਕ
ਅੰਮਿ੍ਰਤਸਰ/ਬਿਊਰੋ ਨਿਊਜ਼ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਚ ਹੁਣ ਵੀਡੀਓਗ੍ਰਾਫ਼ੀ ਕਰਨ ਅਤੇ ਫੋਟੋ ਖਿੱਚਣ ’ਤੇ ਪੂਰੀ ਤਰ੍ਹਾਂ ਰੋਕ ਲਗਾ ਦਿੱਤੀ ਗਈ ਹੈ। ਸ੍ਰੀ ਅਕਾਲ ਤਖਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ’ਚ ਵੱਡੀ ਗਿਣਤੀ ’ਚ ਸੰਗਤ ਮੱਥਾ ਟੇਕਣ ਲਈ ਆਉਂਦੀ ਹੈ ਪਰ ਸੰਗਤ ਨੂੰ ਸ੍ਰੀ ਹਰਿਮੰਦਰ ਸਾਹਿਬ ਦੀ ਮਰਿਆਦਾ ਬਾਰੇ ਜਾਣਕਾਰੀ ਬਹੁਤ ਘੱਟ ਹੁੰਦੀ ਹੈ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਸ੍ਰੀ ਹਰਿਮੰਦਰ ਸਾਹਿਬ ਆ ਕੇ ਫੋਟੋਆਂ ਨਾ ਖਿੱਚਿਆ ਕਰੋ। ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੱਗੇ ਕਿਹਾ ਕਿ ਕਈ ਫਿਲਮਾਂ ਦੇ ਰਿਲੀਜ਼ ਹੋਣ ਤੋਂ ਪਹਿਲਾਂ ਫ਼ਿਲਮ ਦੀ ਪੂਰੀ ਟੀਮ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਆਉਂਦੀ ਹੈ। ਅਜਿਹੇ ’ਚ ਉਨ੍ਹਾਂ ਦੇ ਨਾਲ ਵੀਡੀਓਗ੍ਰਾਫ਼ੀ ਦੀ ਟੀਮ ਵੀ ਹੁੰਦੀ ਹੈ ਪਰ ਉਹ ਹੁਣ ਵੀਡੀਓਗ੍ਰਾਫ਼ੀ ਨਹੀਂ ਕਰ ਸਕਣਗੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਸੰਗਤ ਦੇ ਤੌਰ ’ਤੇ ਦਰਬਾਰ ਸਾਹਿਬ ਆਉਂਦਾ ਹੈ ਤਾਂ ਉਹ ਮੱਥਾ ਟੇਕ ਸਕਦਾ ਹੈ ਅਤੇ ਅਰਦਾਸ ਕਰ ਸਕਦਾ ਹੈ ਪਰ ਹੁਣ ਫਿਲਮੀ ਸਿਤਾਰੇ ਸ੍ਰੀ ਦਰਬਾਰ ਸਾਹਿਬ ਵਿਖੇ ਆ ਕੇ ਫ਼ਿਲਮ ਸਬੰਧੀ ਪ੍ਰਚਾਰ ਨਹੀਂ ਕਰ ਸਕਣਗੇ।

RELATED ARTICLES
POPULAR POSTS