ਪਿਓ-ਪੁੱਤ ਸਣੇ ਤਿੰਨ ਵਿਅਕਤੀਆਂ ਦੀ ਗਈ ਜਾਨ
ਪਟਿਆਲਾ/ਬਿਊਰੋ ਨਿਊਜ਼ : ਪਟਿਆਲਾ ਜ਼ਿਲ੍ਹੇ ਦੇ ਪਿੰਡ ਚਤਰ ਨਗਰ ’ਚ ਅੱਜ ਬੁੱਧਵਾਰ ਨੂੰ ਜ਼ਮੀਨੀ ਵਿਵਾਦ ਨੇ ਹਿੰਸਕ ਰੂਪ ਧਾਰ ਲਿਆ। ਇਸ ਦੌਰਾਨ ਇਕ ਪੱਖ ਨੇ ਦੂਜੇ ’ਤੇ ਫਾਈਰਿੰਗ ਕਰ ਦਿੱਤੀ, ਜਿਸ ’ਚ ਪਿਤਾ-ਪੁੱਤਰ ਸਮੇਤ 3 ਵਿਅਕਤੀਆਂ ਦੀ ਜਾਨ ਚਲੀ ਗਈ ਅਤੇ ਤਿੰਨ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਪਟਿਆਲਾ ਦੇ ਰਜਿੰਦਰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਘਟਨਾ ਦੀ ਸੂਚਨਾ ਮਿਲਦਿਆਂ ਪੁਲਿਸ ਮੌਕੇ ’ਤੇ ਪਹੰੁਚ ਗਈ ਅਤੇ ਮਿ੍ਰਤਕਾਂ ਦੀਆਂ ਲਾਸ਼ਾਂ ਨੂੰ ਪੋਸਟ ਮਾਰਟਮ ਦੇ ਲਈ ਹਸਪਤਾਲ ਭੇਜ ਦਿੱਤਾ ਗਿਆ। ਪੁਲਿਸ ਨੇ ਮਾਮਲਾ ਦਰਜ ਕਰਕੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
Check Also
ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ਹੇਠ ਹਰਿਆਣਾ ਦੀ ਯੂਟਿਊਬਰ ਗਿ੍ਰਫ਼ਤਾਰ
ਜੋਤੀ ਨੇ ਪਾਕਿ ਦੌਰਾਨ ਪਾਕਿਸਤਾਨੀ ਨਾਗਰਿਕਾਂ ਤੇ ਖੁਫੀਆ ਏਜੰਸੀਆਂ ਨਾਲ ਬਣਾਇਆ ਸੀ ਸੰਪਰਕ ਹਿਸਾਰ/ਬਿਊਰੋ ਨਿਊਜ਼ …