
ਕੇਜਰੀਵਾਲ ਪਹਿਲਾਂ ਹੀ ਇਸੇ ਮਾਮਲੇ ’ਚ ਤਿਹਾੜ ਜੇਲ੍ਹ ’ਚ ਹੈ ਬੰਦ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੀਬੀਆਈ ਨੇ ਵੀ ਅੱਜ ਗਿ੍ਰਫਤਾਰ ਕੀਤਾ ਹੈ। ਜਾਂਚ ਏਜੰਸੀ ਵਲੋਂ ਸ਼ਰਾਬ ਨੀਤੀ ਵਿਚ ਭਿ੍ਰਸ਼ਟਾਚਾਰ ਦੇ ਆਰੋਪ ਵਿਚ ਕੇਜਰੀਵਾਲ ਨੂੰ ਗਿ੍ਰਫਤਾਰ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਸ਼ਰਾਬ ਨੀਤੀ ’ਚ ਮਨੀ ਲਾਂਡਰਿੰਗ ਦੇ ਆਰੋਪ ਵਿਚ ਇਨਫੋਰਸਮੈਂਟ ਡਾਇਰੈਕਟਰੋਟ (ਈਡੀ) ਨੇ ਲੰਘੀ 21 ਮਾਰਚ ਨੂੰ ਕੇਜਰੀਵਾਲ ਨੂੰ ਗਿ੍ਰਫਤਾਰ ਕੀਤਾ ਸੀ ਅਤੇ ਉਹ ਪਿਛਲੇ 87 ਦਿਨਾਂ ਤੋਂ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਬੰਦ ਹਨ। ਹਾਲਾਂਕਿ ਅਰਵਿੰਦ ਕੇਜਰੀਵਾਲ 10 ਮਈ ਤੋਂ 2 ਜੂਨ ਯਾਨੀ 21 ਦਿਨ ਦੇ ਲਈ ਪੈਰੋਲ ’ਤੇ ਵੀ ਰਹੇ ਹਨ। ਜ਼ਿਕਰਯੋਗ ਹੈ ਕਿ ਸੀਬੀਆਈ ਨੇ ਅਰਵਿੰਦ ਕੇਜਰੀਵਾਲ ਨੂੰ ਅੱਜ ਬੁੱਧਵਾਰ ਸਵੇਰੇ ਰਾਊਜ ਐਵੀਨਿਊ ਅਦਾਲਤ ਵਿਚ ਪੇਸ਼ ਕੀਤਾ ਸੀ, ਜਿੱਥੇ ਏਜੰਸੀ ਨੇ ਕੇਜਰੀਵਾਲ ਦੀ ਗਿ੍ਰਫਤਾਰੀ ਕੀਤੀ ਹੈ। ਸੀਬੀਆਈ ਨੇ ਲੰਘੇ ਕੱਲ੍ਹ 25 ਜੂਨ ਨੂੰ 9 ਰਾਤ ਵਜੇ ਤਿਹਾੜ ਜੇਲ੍ਹ ਪਹੁੰਚ ਕੇ ਸ਼ਰਾਬ ਨੀਤੀ ਵਿਚ ਭਿ੍ਰਸ਼ਟਾਚਾਰ ਨੂੰ ਲੈ ਕੇ ਕੇਜਰੀਵਾਲ ਕੋਲੋਂ ਪੁੱਛਗਿੱਛ ਕੀਤੀ ਸੀ।