ਅੰਮ੍ਰਿਤਸਰ ‘ਚ ਲੱਗੇ ਪੋਸਟਰ
ਕਾਂਗਰਸ ਨੂੰ ਵੋਟ ਪਾਓ ਤਾਂ ਜੋ ਸਿੱਧੂ ਪੰਜਾਬ ਦਾ ਮੁੱਖ ਮੰਤਰੀ ਬਣੇ
ਅੰਮ੍ਰਿਤਸਰ/ਬਿਊਰੋ ਨਿਊਜ਼
ਪੰਜਾਬ ਵਿੱਚ ਕਾਂਗਰਸ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਚੋਣ ਲੜ ਰਹੀ ਹੈ। ਪਰ ਮੁੱਖ ਮੰਤਰੀ ਦੀ ਦਾਅਵੇਦਾਰੀ ਵਿਚ ਨਵਜੋਤ ਸਿੰਘ ਸਿੱਧੂ ਦਾ ਨਾਂ ਵੀ ਸਾਹਮਣੇ ਆਉਣ ਲੱਗ ਪਿਆ ਹੈ। ਇਸ ਨਾਲ ਕੈਪਟਨ ਅਮਰਿੰਦਰ ਦੀਆਂ ਮੁਸ਼ਕਲਾਂ ਜ਼ਰੂਰ ਵਧ ਗਈਆਂ ਹਨ। ਅੰਮ੍ਰਿਤਸਰ ਵਿੱਚ ਲੱਗੇ ਪੋਸਟਰਾਂ ਨੇ ਮੁੱਖ ਮੰਤਰੀ ਦੀ ਕੁਰਸੀ ਦੀ ਲੜਾਈ ਹੋਰ ਵਧਾ ਦਿੱਤੀ ਹੈ। ਸ਼ਹਿਰ ਦੀਆਂ ਕਈ ਦੀਵਾਰਾਂ ਉੱਤੇ ਕਾਂਗਰਸ ਵੱਲੋਂ ਜੋ ਪੋਸਟਰ ਲਾਏ ਗਏ ਹਨ, ਉਨ੍ਹਾਂ ਵਿੱਚ ਲਿਖਿਆ ਗਿਆ ਹੈ ਕਿ ਕਾਂਗਰਸ ਨੂੰ ਵੋਟ ਪਾਓ ਤਾਂ ਜੋ ਸਿੱਧੂ ਪੰਜਾਬ ਦਾ ਮੁੱਖ ਮੰਤਰੀ ਬਣ ਸਕੇ। ਇਸ ਪੋਸਟਰ ਵਿੱਚ ਦੋ ਤਸਵੀਰਾਂ ਲੱਗੀਆਂ ਹੋਈਆਂ ਹਨ, ਇੱਕ ਨਵਜੋਤ ਸਿੰਘ ਸਿੱਧੂ ਦੀ ਤੇ ਦੂਜੀ ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਦੀ।
ਇਸ ਪੋਸਟਰ ਨਾਲ ਜਿੱਥੇ ਰਾਜਨੀਤਕ ਹਲਕਿਆਂ ਵਿੱਚ ਚਰਚਾ ਹੈ ਉੱਥੇ ਹੀ ਕਾਂਗਰਸ ਦੇ ਅੰਦਰੂਨੀ ਖ਼ੇਮੇ ਵਿੱਚ ਵੀ ਖਲਬਲੀ ਮਚੀ ਹੋਈ ਹੈ। ਕਿਹਾ ਜਾ ਰਿਹਾ ਹੈ ਕਿ ਕਾਂਗਰਸ ਵਿੱਚ ਆਏ ਸਿੱਧੂ ਤੇ ਅਮਰਿੰਦਰ ਸਿੰਘ ਵਿਚਕਾਰ ਆਪਸੀ ਰਿਸ਼ਤੇ ਠੀਕ ਨਹੀਂ। ਹਾਂ ਲੋਕ ਦਿਖਾਵੇ ਲਈ ਸਿੱਧੂ ਕੈਪਟਨ ਨੂੰ ਆਪਣੇ ਬਾਪ ਸਮਾਨ ਦੱਸ ਕੇ ਉਨ੍ਹਾਂ ਦੇ ਪੈਰੀਂ ਹੱਥ ਲਾ ਰਹੇ ਹਨ। ਪਰ ਦੋਵੇਂ ਅੰਦਰੋਂ-ਅੰਦਰੀ ਇੱਕ-ਦੂਜੇ ਖ਼ਿਲਾਫ਼ ਰਣਨੀਤੀ ਉਲੀਕ ਰਹੇ ਹਨ।
Check Also
ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ
ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …