Breaking News
Home / ਕੈਨੇਡਾ / Front / ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਦੋਵਾਂ ਸਦਨਾਂ ਦੇ ਸਾਂਝੇ ਸੈਸ਼ਨ ਨੂੰ ਕੀਤਾ ਸੰਬੋਧਨ

ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਦੋਵਾਂ ਸਦਨਾਂ ਦੇ ਸਾਂਝੇ ਸੈਸ਼ਨ ਨੂੰ ਕੀਤਾ ਸੰਬੋਧਨ

ਕਿਹਾ : ਪਿਛਲੇ 10 ਸਾਲਾਂ ਵਿਚ ਸਰਕਾਰ ਨੇ ਦੇਸ਼ ਦਾ ਵਿਕਾਸ ਕੀਤਾ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਦੀ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਵੀਰਵਾਰ ਨੂੰ ਸੰਸਦ ਦੇ ਦੋਵਾਂ ਸਦਨਾਂ ਲੋਕ ਸਭਾ ਤੇ ਰਾਜ ਸਭਾ ਦੇ ਸਾਂਝੇ ਸੈਸ਼ਨ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਵਿਚ ਛੇ ਦਹਾਕਿਆਂ ਬਾਅਦ ਪੂਰਨ ਬਹੁਮਤ ਵਾਲੀ ਸਥਿਰ ਸਰਕਾਰ ਬਣੀ ਹੈ ਤੇ ਦੇਸ਼ ਵਾਸੀਆਂ ਨੇ ਤੀਜੀ ਵਾਰ ਇਸ ਸਰਕਾਰ ’ਤੇ ਭਰੋਸਾ ਜਤਾਇਆ ਹੈ। ਰਾਸ਼ਟਰਪਤੀ ਨੇ ਕਿਹਾ ਕਿ ਪਿਛਲੇ 10 ਸਾਲਾਂ ਵਿਚ ਕੇਂਦਰ ਸਰਕਾਰ ਨੇ ਦੇਸ਼ ਦਾ ਵਿਕਾਸ ਕੀਤਾ ਹੈ। ਉਨ੍ਹਾਂ ਜ਼ੋਰ ਦੇ ਕਿਹਾ ਕਿ ਲੋਕ ਜਾਣਦੇ ਹਨ ਕਿ ਸਿਰਫ਼ ਇਹੀ ਸਰਕਾਰ ਲੋਕਾਂ ਦੇ ਮਸਲੇ ਤੇ ਇੱਛਾਵਾਂ ਨੂੰ ਪੂਰਾ ਕਰ ਸਕਦੀ ਹੈ। ਦਰੋਪਦੀ ਮੁਰਮੂ ਨੇ ਕਿਹਾ ਕਿ ਵਿਕਸਿਤ ਭਾਰਤ ਦਾ ਨਿਰਮਾਣ ਉਦੋਂ ਹੀ ਸੰਭਵ ਹੈ ਜਦੋਂ ਦੇਸ਼ ਦੇ ਗਰੀਬ, ਨੌਜਵਾਨ, ਮਹਿਲਾਵਾਂ ਅਤੇ ਕਿਸਾਨ ਮਜ਼ਬੂਤ ਹੋਣਗੇ। ਇਸ ਲਈ ਨਰਿੰਦਰ ਮੋਦੀ ਸਰਕਾਰ ਵਲੋਂ ਉਨ੍ਹਾਂ ਸਾਰਿਆਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਰਾਸ਼ਟਰਪਤੀ ਨੇ ਦੇਸ਼ ਵਾਸੀਆਂ ਨੂੰ ਮੋਦੀ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਉਠਾਉਣ ਲਈ ਵੀ ਕਿਹਾ।

Check Also

ਮੁੱਖ ਮੰਤਰੀ ਭਗਵੰਤ ਮਾਨ ਨੇ ਬਡਰੁੱਖਾਂ ਪਹੁੰਚ ਦਿੱਤੀ ਮਹਾਰਾਜਾ ਰਣਜੀਤ ਸਿੰਘ ਨੂੰ ਸ਼ਰਧਾਂਜਲੀ

ਸ਼ੋ੍ਰਮਣੀ ਅਕਾਲੀ ਦਲ ’ਤੇ ਵੀ ਕਸਿਆ ਤੰਜ ਸੰਗਰੂਰ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਅੱਜ …