Breaking News
Home / ਕੈਨੇਡਾ / Front / ਸ਼ੋ੍ਮਣੀ ਅਕਾਲੀ ਦਲ ਬਾਦਲ ਜਲੰਧਰ ਜ਼ਿਮਨੀ ਚੋਣ ’ਚ ਬਸਪਾ ਉਮੀਦਵਾਰ ਦਾ ਕਰੇਗਾ ਸਮਰਥਨ

ਸ਼ੋ੍ਮਣੀ ਅਕਾਲੀ ਦਲ ਬਾਦਲ ਜਲੰਧਰ ਜ਼ਿਮਨੀ ਚੋਣ ’ਚ ਬਸਪਾ ਉਮੀਦਵਾਰ ਦਾ ਕਰੇਗਾ ਸਮਰਥਨ


ਕੁਲਵੰਤ ਸਿੰਘ ਮੰਨਣ ਨੇ ਸੁਰਜੀਤ ਕੌਰ ਨੂੰ ਬਾਗੀ ਧੜੇ ਦੀ ਉਮੀਦਵਾਰ ਦੱਸਿਆ
ਜਲੰਧਰ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਅੰਦਰ ਚੱਲ ਰਹੀ ਖਿੱਚੋਤਾਣ ਦਾ ਅਸਰ ਜਲੰਧਰ ਜ਼ਿਮਨੀ ਚੋਣ ’ਤੇ ਵੀ ਪੈਂਦਾ ਹੋਇਆ ਨਜ਼ਰ ਆ ਰਿਹਾ ਹੈ। ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਮੰਨਣ ਨੇ ਜਲੰਧਰ ਪੱਛਮੀ ਸੀਟ ਤੋਂ ਐਲਾਨੀ ਗਈ ਉਮੀਦਵਾਰ ਸੁਰਜੀਤ ਕੌਰ ਨੂੰ ਬਾਗੀ ਧੜੇ ਦੀ ਉਮੀਦਵਾਰ ਦੱਸਿਆ। ਮੰਨਣ ਨੇ ਸੁਰਜੀਤ ਕੌਰ ਸਮਰਥਨ ਦੇਣ ਤੋਂ ਵੀ ਸਾਫ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੁਰਜੀਤ ਕੌਰ ਨੂੰ ਬੀਬੀ ਜਗੀਰ ਕੌਰ ਅਤੇ ਗੁਰਪ੍ਰੀਤ ਸਿੰਘ ਵਡਾਲਾ ਨੇ ਪਾਰਟੀ ਨਾਲ ਸਲਾਹ ਕੀਤੇ ਬਿਨਾ ਹੀ ਉਮੀਦਵਾਰ ਐਲਾਨਿਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸੁਰਜੀਤ ਕੌਰ ਤੱਕੜੀ ਚੋਣ ਨਿਸ਼ਾਨ ’ਤੇ ਹੀ ਚੋਣ ਲੜੇਗੀ ਪਰ ਅਕਾਲੀ ਦਲ ਬਾਦਲ ਉਨ੍ਹਾਂ ਦੀ ਮਦਦ ਨਹੀਂ ਕਰੇਗਾ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਅਕਾਲੀ ਦਲ ਬਾਦਲ ਨੇ ਵਿਰੋਧੀ ਧੜੇ ਨੂੰ ਸਬਕ ਸਿਖਾਉਣ ਲਈ ਜਲੰਧਰ ਤੋਂ ਬਸਪਾ ਉਮੀਦਵਾਰ ਦਾ ਸਮਰਥਨ ਕਰਨ ਦਾ ਫੈਸਲਾ ਕੀਤਾ ਹੈ ਅਤੇ ਇਸ ਸਬੰਧੀ ਰਸਮੀ ਐਲਾਨ ਵੀ ਜਲਦੀ ਕੀਤਾ ਜਾ ਸਕਦਾ ਹੈ।

Check Also

ਮੁੱਖ ਮੰਤਰੀ ਭਗਵੰਤ ਮਾਨ ਨੇ ਬਡਰੁੱਖਾਂ ਪਹੁੰਚ ਦਿੱਤੀ ਮਹਾਰਾਜਾ ਰਣਜੀਤ ਸਿੰਘ ਨੂੰ ਸ਼ਰਧਾਂਜਲੀ

ਸ਼ੋ੍ਰਮਣੀ ਅਕਾਲੀ ਦਲ ’ਤੇ ਵੀ ਕਸਿਆ ਤੰਜ ਸੰਗਰੂਰ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਅੱਜ …