ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤਾ ਐਲਾਨ
ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅੱਜ ਵੀਰਵਾਰ ਨੂੰ ਇਕ ਵੱਡਾ ਐਲਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਾਲ 2026 ਤੱਕ ਸੂਬੇ ਦੇ 100 ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ ‘ਸਕੂਲ ਆਫ਼ ਹੈਪੀਨੈਸ’ ਵਿਚ ਤਬਦੀਲ ਕਰ ਦਿੱਤਾ ਜਾਵੇਗਾ। ਪੰਜਾਬ ਸਰਕਾਰ ਵੱਲੋਂ ਇਨ੍ਹਾਂ ਸਕੂਲਾਂ ’ਚ ਕਲਾਸਾਂ ਦੇ ਨਾਲ-ਨਾਲ ਸਕੂਲ ਬਿਲਡਿੰਗ ਨੂੰ ਵੀ ਆਕਰਸ਼ਕ ਢੰਗ ਨਾਲ ਤਿਆਰ ਕੀਤਾ ਜਾਵੇਗਾ ਤਾਂ ਜੋ ਇਹ ਸਕੂਲ ਸਾਰਿਆਂ ਨੂੰ ਆਪਣੇ ਵੱਲ ਆਕਰਸ਼ਿਤ ਕਰ ਸਕਣ। ਲੁਧਿਆਣਾ ਦੇ 4 ਤੋਂ 5 ਸਕੂਲਾਂ ਨੂੰ ਇਸ ਪ੍ਰੋਜੈਕਟ ਵਿਚ ਸ਼ਾਮਲ ਕੀਤਾ ਜਾ ਰਿਹਾ ਹੈ। ਸਿੱਖਿਆ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਪ੍ਰਾਇਮਰੀ ਸਕੂਲਾਂ ’ਚ ਵਿਦਿਆਰਥੀਆਂ ਦੀ ਗਿਣਤੀ ਜ਼ਿਆਦਾ ਹੋਵੇਗੀ ਉਨ੍ਹਾਂ ਸਕੂਲਾਂ ਨੂੰ ਪਹਿਲ ਦੇ ਆਧਾਰ ’ਤੇ ਸਕੂਲ ਆਫ ਹੈਪੀਨੈਸ ’ਚ ਤਬਦੀਲ ਕੀਤਾ ਜਾਵੇਗਾ।
Home / ਕੈਨੇਡਾ / Front / ਪੰਜਾਬ ਦੇ 100 ਪ੍ਰਾਇਮਰੀ ਸਕੂਲਾਂ ਨੂੰ 2026 ਤੱਕ ਸਕੂਲ ਆਫ਼ ਹੈਪੀਨੈਸ ’ਚ ਕੀਤਾ ਜਾਵੇਗਾ ਤਬਦੀਲ
Check Also
ਸੰਵਿਧਾਨ ਦਿਵਸ ਮੌਕੇ ਰਾਸ਼ਟਰਪਤੀ ਨੇ ਸੰਸਦ ਦੇ ਸਾਂਝੇ ਸਦਨ ਨੂੰ ਕੀਤਾ ਸੰਬੋਧਨ
ਇਕ ਵਿਸ਼ੇਸ਼ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਮੰਗਲਵਾਰ ਨੂੰ …